ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸੰਭਾਲਿਆ ਅਹੁਦਾ
Friday, Mar 22, 2024 - 05:39 PM (IST)
ਜਲੰਧਰ (ਸੋਨੂੰ)- ਭਾਰਤੀ ਚੋਣ ਕਮਿਸ਼ਨ ਨੇ ਦੋ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਹਟਾ ਕੇ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਅੱਜ ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਨਵੇਂ ਡਿਪਟੀ ਕਮਿਸ਼ਨਰ ਨੂੰ ਗਾਰਡ ਆਫ਼ ਆਨਰ ਦੇ ਕੇ ਸਲਾਮੀ ਦਿੱਤੀ ਗਈ। ਵੀਡੀਓ ਰਾਹੀਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ 1 ਜੂਨ ਨੂੰ ਚੋਣਾਂ ਹੋਣੀਆਂ ਹਨ, ਇਸ ਲਈ ਜਲੰਧਰ ਪ੍ਰਸ਼ਾਸਨ ਕੋਲ ਕਾਫ਼ੀ ਸਮਾਂ ਹੈ। ਜਲੰਧਰ 'ਚ ਜਿੱਥੇ ਵੀ 50 ਫ਼ੀਸਦੀ ਤੋਂ ਘੱਟ ਵੋਟਿੰਗ ਹੋਈ ਹੈ, ਉਸ ਦੇ ਕਾਰਨਾਂ ਦੀ ਜਾਂਚ ਕਰਕੇ ਵੱਧ ਤੋਂ ਵੱਧ ਵੋਟਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਜਲੰਧਰ ਦੇ ਨਵੇਂ ਡਿਊਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਟੀਮ ਨੂੰ ਟੀਚਾ ਦਿੱਤਾ ਹੈ ਕਿ ਉਹ ਪਿਛਲੀਆਂ ਤਿੰਨ ਚੋਣਾਂ ਵਿਚ ਜਿਸ ਬੂਥ 'ਤੇ 50 ਫ਼ੀਸਦੀ ਤੋਂ ਵੀ ਘੱਟ ਵੋਟਿੰਗ ਹੋਈ ਹੈ, ਉਥੋਂ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਤਿੰਨ ਚੋਣਾਂ ਵਿੱਚ ਇਹ ਵੇਖਣ ਵਿੱਚ ਆਇਆ ਹੈ ਕਿ ਜ਼ਿਆਦਾਤਰ ਲੋਕ ਵੋਟ ਨਹੀਂ ਕਰ ਰਹੇ ਹਨ, ਉਨ੍ਹਾਂ ਨੂੰ ਵੋਟ ਪਾਉਣ ਲਈ ਕਿਹਾ ਜਾਵੇਗਾ।
ਇਹ ਵੀ ਪੜ੍ਹੋ: ਕੀ ਹੈ ਦਿੱਲੀ ਸ਼ਰਾਬ ਨੀਤੀ ਘਪਲਾ, ਜਾਣੋ ਕਿਵੇਂ ਫਸੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਜਲੰਧਰ 'ਚ 1 ਜੂਨ ਨੂੰ ਵੋਟਿੰਗ ਹੋਣੀ ਹੈ, ਇਸ ਲਈ ਉਨ੍ਹਾਂ ਕੋਲ 2 ਮਹੀਨੇ ਦਾ ਸਮਾਂ ਹੈ, ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਵਾਰ ਚੋਣਾਂ 'ਚ ਵੋਟਰਾਂ ਦੀ ਗਿਣਤੀ ਵਧੇਗੀ ਅਤੇ ਉਨ੍ਹਾਂ ਦਾ ਟੀਚਾ 70 ਤੋਂ ਵੱਧ ਵੋਟਾਂ ਪਾਉਣ ਦਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਮੀਡੀਆ ਤੋਂ ਵੀ ਸੁਝਾਅ ਲੈਣਗੇ ਤਾਂ ਜੋ ਲੋਕਾਂ ਦੀ ਵੋਟ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਫੋਨ ਕਰ ਕਿਹਾ, ਮੈਂ ਗੈਂਗਸਟਰ ਜੱਗੂ ਭਗਵਾਨਪੁਰੀਆ ਬੋਲਦਾਂ ਤੇ ਮੰਗੀ 5 ਲੱਖ ਦੀ ਫਿਰੌਤੀ, ਦਿੱਤੀ ਇਹ ਧਮਕੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8