ਜਲੰਧਰ ''ਚ ਵੀ ਦਿੱਸਿਆ ''ਭਾਰਤ ਬੰਦ'' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ ਤਾਇਨਾਤ
Thursday, Feb 12, 2026 - 04:52 PM (IST)
ਜਲੰਧਰ (ਸੋਨੂੰ)- ਅੱਜ ਦੇਸ਼ ਭਰ ਵਿੱਚ ਟਰੇਡ ਯੂਨੀਅਨਾਂ ਅਤੇ ਕਿਸਾਨ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦਾ ਅਸਰ ਜਲੰਧਰ ਵਿਚ ਵੀ ਦਿੱਸਿਆ। ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ 29 ਲੇਬਰ ਕਾਨੂੰਨਾਂ ਨੂੰ ਰੱਦ ਕਰ ਰਹੀ ਹੈ ਅਤੇ ਚਾਰ ਲਾਗੂ ਕਰ ਰਹੀ ਹੈ, ਜਿਸ ਵਾਚ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਕੰਮ ਵਿੱਚ ਵਿਘਨ ਪਾ ਰਹੀ ਹੈ। ਇਸੇ ਨੂੰ ਲੈ ਕੇ ਮਜ਼ਦੂਰ ਯੂਨੀਅਨਾਂ ਨੇ ਸੰਵਿਧਾਨ ਚੌਕ ਨੇੜੇ ਦੇਸ਼ ਭਗਤ ਯਾਦਗਾਰ ਹਾਲ ਦੇ ਬਾਹਰ ਸ਼ਾਂਤੀਪੂਰਨ ਪ੍ਰਦਰਸ਼ਨ ਕੀਤਾ। ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਪਾਣੀ ਦੀਆਂ ਬੋਛਾਰਾਂ ਅਤੇ ਪੁਲਸ ਬੱਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC ਨੇ ਕੀਤੇ ਖ਼ਾਸ ਪ੍ਰਬੰਧ

ਮਜ਼ਦੂਰਾਂ ਦਾ ਕਹਿਣਾ ਹੈ ਕਿ ਇਹ ਹੜਤਾਲ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA) ਜੋਕਿ ਟਰੇਡ ਯੂਨੀਅਨਾਂ, ਕਿਸਾਨ ਸੰਗਠਨਾਂ ਅਤੇ ਕਰਮਚਾਰੀ ਸੰਗਠਨਾਂ ਦਾ ਗਠਜੋੜ ਹੈ, ਵੱਲੋਂ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ ਦਾ ਵਿਰੋਧ ਕਰਨ ਦੇ ਜਵਾਬ ਵਿੱਚ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਭਰ ਦੇ ਮਜ਼ਦੂਰਾਂ ਵੱਲੋਂ ਇਕ ਦਿਨ ਦੀ ਹੜਤਾਲ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਇਹ ਸੁਨੇਹਾ ਦਿੱਤਾ ਜਾ ਸਕੇ ਕਿ ਉਹ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਇਹ ਬੈਂਕਾਂ ਦੀ ਹੜਤਾਲ ਨਹੀਂ ਹੈ, ਸਗੋਂ ਦੇਸ਼ ਭਰ ਦੇ ਸਾਰੇ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੁਆਰਾ ਐਲਾਨੀ ਗਈ ਹੜਤਾਲ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮਜ਼ਦੂਰ ਯੂਨੀਅਨ ਪੰਜਾਬ ਕਸ਼ਮੀਰ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਨੇ ਆਪਣੀ ਭਲਾਈ ਲਈ ਕੁਝ ਕਾਨੂੰਨ ਬਣਾਉਣ ਲਈ ਇਕ ਲੰਬੀ ਲੜਾਈ ਲੜੀ ਹੈ ਅਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਵਿੱਚ ਮਜ਼ਦੂਰੀ ਰੋਕਣ ਵਾਲੇ ਮਾਲਕਾਂ ਵਿਰੁੱਧ ਆਪਣੇ ਹੱਕਾਂ ਲਈ ਲੜਨ ਲਈ ਕਿਰਤ ਅਦਾਲਤ ਜਾਣ ਦਾ ਕਾਨੂੰਨ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ: ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ ਤੱਕ...

ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਨੇ ਇਨ੍ਹਾਂ ਸਾਰੇ ਕਾਨੂੰਨਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਚਾਰ ਕਾਨੂੰਨ ਬਣਾਏ ਹਨ ਜੋਕਿ ਮਜ਼ਦੂਰਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ 1 ਅਪ੍ਰੈਲ 2026 ਨੂੰ ਇਹ ਚਾਰ ਨਵੇਂ ਕਾਨੂੰਨ ਲਾਗੂ ਕਰੇਗੀ। ਅਜਿਹੇ ਵਿਚ ਦੇਸ਼ ਭਰ ਦੇ ਮਜ਼ਦੂਰ ਹੜਤਾਲ ਕਰਕੇ ਇਸ ਦਾ ਵਿਰੋਧ ਕਰ ਰਹੇ ਹਨ। ਇਸ ਹੜਤਾਲ ਵਿੱਚ ਸਾਰੀਆਂ ਯੂਨੀਅਨਾਂ ਹਿੱਸਾ ਲੈ ਰਹੀਆਂ ਹਨ। ਆਸ਼ਾ ਵਰਕਰਾਂ ਅਤੇ ਹੋਰ ਵਰਕਰਾਂ ਲਈ ਸਥਾਈ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ ਪਰਿਵਾਰ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
