ਐੱਸ. ਡੀ. ਐੱਮ. ਜਲੰਧਰ-2 ਵਲੋਂ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੈਂਪ ਦਾ ਉਦਘਾਟਨ

08/09/2018 2:06:15 PM

ਭੋਗਪੁਰ (ਰਾਣਾ)-ਭੋਗਪੁਰ ਵਿਖੇ ਸਾਬਕਾ ਫੌਜੀਅਾਂ ਵੱਲੋਂ ਐਕਸ ਸਰਵਿਸਮੈਨ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਗੁਰਮੇਲ ਸਿੰਘ ਦੀ ਦੇਖ-ਰੇਖ ਹੇਠ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ 55 ਲਡ਼ਕੇ ਅਤੇ 15 ਲਡ਼ਕੀਆਂ ਨੂੰ ਪੁਲਸ ਅਤੇ ਫੌਜ ਦੀ ਟਰੇਨਿੰਗ ਦਿੱਤੀ ਜਾਣੀ ਹੈ। ਇਸਦਾ ਉਦਘਾਟਨ ਐੱਸ. ਡੀ. ਐੱਮ. ਜਲੰਧਰ-2 ਪਰਮਵੀਰ ਸਿੰਘ ਆਈ. ਏ. ਐੱਸ. ਨੇ ਕੀਤਾ। ਇਸ ਮੌਕੇ ਜ਼ਿਲਾ ਗਾਇਡੈਂਸ ਕੌਂਸਲਰ ਸੁਰਜੀਤ ਲਾਲ ਵੀ ਉਨ੍ਹਾਂ ਨਾਲ ਸਨ। ਇਸ ਮੌਕੇ ਇਸ ਮੌਕੇ ਐੱਸ. ਡੀ. ਐੱਮ. ਜਲੰਧਰ-2 ਪਰਮਵੀਰ ਸਿੰਘ ਨੇ ਕਿਹਾ ਕਿ ਇਹ ਸਾਬਕਾ ਫੌਜੀਅਾਂ ਦਾ ਨਿਸ਼ਕਾਮ ਉਪਰਾਲਾ ਹੈ, ਜੋ ਆਪਣੀ ਜਵਾਨੀ ਦੇਸ਼ ਦੇ ਲੇਖੇ ਲਾ ਕੇ ਆਏ ਹਨ ਅਤੇ ਰਿਟਾਇਰਮੈਂਟ ਤੋਂ ਬਾਅਦ ਵੀ ਬੱਚਿਆਂ ਨੂੰ ਚੰਗੀ ਸੇਧ ਦੇ ਰਹੇ ਹਨ। ਇਸ ਮੌਕੇ ਪਰਮਿੰਦਰ ਸਿੰਘ ਮੱਲ੍ਹੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਕਰਨਲ ਸੁਖਵੀਰ ਸਿੰਘ, ਕੈਪਟਨ ਮੇਜਰ ਸਿੰਘ, ਪਿਆਰਾ ਸਿੰਘ, ਰਾਮ ਸਿੰਘ, ਨਿਰਮਲ ਸਿੰਘ, ਪ੍ਰੀਤਮ ਸਿੰਘ, ਸ਼ਿੰਗਾਰਾ ਸਿੰਘ, ਚਰਨਜੀਤ ਸਿੰਘ, ਗੁਰਮੇਲ ਮਾਹੀ, ਰਾਮ ਧੰਨ ਬਚਨ ਸਿੰਘ, ਤਰਸੇਮ ਸਿੰਘ, ਇਕਬਾਲ ਸਿੰਘ, ਗੁਰਦੀਪ ਸਿੰਘ, ਸ਼ਾਮ ਸਿੰਘ, ਪ੍ਰਕਾਸ਼ ਸਿੰਘ, ਸੁਰਜੀਤ ਸਿੰਘ, ਬ੍ਰਿਜ ਮੋਹਨ ਗੁਪਤਾ ਤੇ ਹੋਰ ਹਾਜ਼ਰ ਸਨ।