ਜਲੰਧਰ ਪ੍ਰਸ਼ਾਸਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਖਿੱਚੀ ਤਿਆਰੀ

Wednesday, Aug 27, 2025 - 02:26 PM (IST)

ਜਲੰਧਰ ਪ੍ਰਸ਼ਾਸਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਖਿੱਚੀ ਤਿਆਰੀ

ਜਲੰਧਰ (ਚੋਪੜਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਸਤਲੁਜ ਦਰਿਆ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ 24 ਘੰਟੇ ਨਿਗਰਾਨੀ ਕਰ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ, ਕਿਉਂਕਿ ਦਰਿਆ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ ਵੱਡਾ ਐਲਾਨ

PunjabKesari

ਡਾ. ਅਗਰਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਉਹ ਨਿੱਜੀ ਤੌਰ ’ਤੇ ਫੀਲਡ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਐੱਸ. ਡੀ. ਐੱਮ. ਨਕੋਦਰ ਲਾਲ ਵਿਸ਼ਵਾਸ ਬੈਂਸ, ਐੱਸ. ਡੀ. ਐੱਮ. ਸ਼ਾਹਕੋਟ ਸ਼ੁਭੀ ਆਂਗਰਾ ਅਤੇ ਐੱਸ. ਡੀ. ਐੱਮ. ਫਿਲੌਰ ਪਰਲੀਨ ਕੌਰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਦਰਿਆ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

ਇਹ ਵੀ ਪੜ੍ਹੋ: ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ਗਿੱਦੜਪਿੰਡੀ ਪੁਲ 'ਤੇ ਪਾਣੀ ਦਾ ਵਹਾਅ, ਲੋਕਾਂ 'ਚ ਸਹਿਮ

ਡਾ. ਅਗਰਵਾਲ ਨੇ ਕਿਹਾ ਕਿ ਜੇਕਰ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੁੰਦੀ ਹੈ, ਤਾਂ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਦੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਢੁਕਵੇਂ ਪ੍ਰਬੰਧਾਂ ਅਤੇ ਤਿਆਰੀਆਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨ ਨੇ ਜ਼ਿਲ੍ਹਾ ਪੱਧਰ ’ਤੇ ਇਕ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜਿਸ ਦਾ ਟੈਲੀਫੋਨ ਨੰਬਰ 0181-2224417 ਹੈ। ਇਸੇ ਤਰ੍ਹਾਂ ਸਬ-ਡਵੀਜ਼ਨ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਬ-ਡਵੀਜ਼ਨ ਫਿਲੌਰ ਦੇ ਹੜ੍ਹ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01826-224117, ਨਕੋਦਰ 01821-500335, ਸ਼ਾਹਕੋਟ 01821-260894 ਅਤੇ ਆਦਮਪੁਰ ਵਿਚ ਸਥਾਪਤ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0181-2980090 ਹੈ।

ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਤੇ SDRF ਨੇ ਸਾਂਭਿਆ ਮੋਰਚਾ, ਸਕੂਲ ਬੰਦ, ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News