ਟਰੇਨਾਂ ਬੰਦ : ਯਾਤਰੀਆਂ ਦੀ ਗਿਣਤੀ 'ਚ ਵਾਧੇ ਨਾਲ ਉੱਤਰਾਖੰਡ/ਹਰਿਆਣਾ ਦੀਆਂ ਬੱਸਾਂ 'ਚ ਸੀਟਾਂ ਫੁੱਲ

Sunday, Nov 08, 2020 - 10:30 AM (IST)

ਟਰੇਨਾਂ ਬੰਦ : ਯਾਤਰੀਆਂ ਦੀ ਗਿਣਤੀ 'ਚ ਵਾਧੇ ਨਾਲ ਉੱਤਰਾਖੰਡ/ਹਰਿਆਣਾ ਦੀਆਂ ਬੱਸਾਂ 'ਚ ਸੀਟਾਂ ਫੁੱਲ

ਜਲੰਧਰ (ਪੁਨੀਤ)— ਦਿੱਲੀ ਵੱਲੋਂ ਦੂਜੇ ਸੂਬਿਆਂ ਦੀਆਂ ਬੱਸਾਂ ਨੂੰ ਚੱਲਣ ਦੀ ਇਜਾਜ਼ਤ ਦੇਣ ਦੇ ਬਾਅਦ ਤੋਂ ਪੰਜਾਬ ਅਤੇ ਦਿੱਲੀ ਲਈ ਯਾਤਰੀਆਂ ਦੀ ਗਿਣਤੀ 'ਚ ਬਹੁਤ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਗੁਆਂਢੀ ਸੂਬਿਆਂ ਦੀਆਂ ਟਰਾਂਸਪੋਰਟ ਸੇਵਾਵਾਂ ਵੀ ਇਸ ਦਾ ਫਾਇਦਾ ਉਠਾ ਰਹੀਆਂ ਹਨ। ਟਰੇਨਾਂ ਬੰਦ ਹੋਣ ਕਾਰਨ ਪੰਜਾਬ 'ਚ ਆਉਣ-ਜਾਣ ਵਾਲੇ ਯਾਤਰੀਆਂ ਲਈ ਬੱਸਾਂ ਦਾ ਬਦਲ ਹੀ ਬਾਕੀ ਬਚਦਾ ਹੈ, ਜਿਸ ਕਾਰਨ ਬੱਸਾਂ 'ਚ ਸੀਟਾਂ ਫੁੱਲ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: ਪਤੀ ਦੀ ਲੰਬੀ ਉਮਰ ਲਈ ਰੱਖਿਆ ਕਰਵਾ ਚੌਥ, ਤਸਵੀਰਾਂ ਸਾਂਝੀਆਂ ਕਰਨ ਦੇ ਬਾਅਦ ਪਤਨੀ ਨੇ ਚੁੱਕਿਆ ਖ਼ੌਫਨਾਕ ਕਦਮ

PunjabKesari

ਪੰਜਾਬ ਰੋਡਵੇਜ਼ ਵੱਲੋਂ ਦਿੱਲੀ ਲਈ ਜਿਹੜੀਆਂ ਬੱਸਾਂ ਚਲਾਈਆਂ ਜਾ ਰਹੀਆਂ ਹਨ, ਉਹ ਯਾਤਰੀਆਂ ਦੀ ਗਿਣਤੀ ਦੇ ਮੁਕਾਬਲੇ ਘੱਟ ਪੈ ਰਹੀਆਂ ਹਨ, ਜਿਸ ਕਾਰਨ ਹਰਿਆਣਾ ਤੋਂ ਆਉਣ ਵਾਲੀਆਂ ਬੱਸਾਂ ਯਾਤਰੀਆਂ ਲਈ ਰਾਹਤ ਦਾ ਕੰਮ ਕਰ ਰਹੀਆਂ ਹਨ। ਉੱਤਰਾਖੰਡ ਦੀਆਂ ਹਰਿਦੁਆਰ ਜਾਣ ਵਾਲੀਆਂ ਬੱਸਾਂ 'ਚ ਵੀ ਯਾਤਰੀਆਂ ਦੀ ਗਿਣਤੀ ਵਧੀ ਨਜ਼ਰ ਆ ਰਹੀ ਹੈ, ਜਿਸ ਕਾਰਨ ਹਰਿਆਣਾ ਅਤੇ ਉੱਤਰਾਖੰਡ ਤੋਂ ਆਉਣ ਵਾਲੀਆਂ ਬੱਸਾਂ ਵੱਲੋਂ ਪੰਜਾਬ 'ਤੇ ਫੋਕਸ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਪੰਜਾਬ ਆਉਣ ਵਾਲੀਆਂ ਬੱਸਾਂ ਹੁਣ ਮੁਨਾਫ਼ੇ 'ਚ ਚੱਲ ਰਹੀਆਂ ਹਨ ਅਤੇ ਯਾਤਰੀਆਂ ਨੂੰ ਜ਼ਿਆਦਾ ਜੱਦੋ-ਜਹਿਦ ਨਹੀਂ ਕਰਨੀ ਪੈ ਰਹੀ।

ਇਹ ਵੀ ਪੜ੍ਹੋ: ਢਾਬੇ 'ਚ ਮਜ਼ਦੂਰ ਦੀ ਲਾਸ਼ ਲਟਕਦੀ ਵੇਖ ਲੋਕਾਂ ਦੇ ਉੱਡੇ ਹੋਸ਼, ਡੇਢ ਮਹੀਨਾ ਪਹਿਲਾਂ ਹੀ ਛੱਡਿਆ ਸੀ ਕੰਮ

ਇਸ ਲੜੀ 'ਚ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਵੱਲੋਂ ਸਾਰੇ ਡਿਪੂਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਨਿਯਮਾਂ ਮੁਤਾਬਕ ਵੱਧ ਤੋਂ ਵੱਧ ਟਾਈਮ ਟੇਬਲ ਦਿੱਲੀ ਲਈ ਚਲਾਉਣ ਤਾਂ ਕਿ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅਧਿਕਾਰੀਆਂ ਦਾ ਕਹਿਣਾ ਹੈ ਿਕ ਦਿੱਲੀ ਰੂਟ ਚੱਲਣ ਤੋਂ ਬਾਅਦ ਯਾਤਰੀਆਂ ਦੀ ਡਿਮਾਂਡ ਵਧ ਰਹੀ ਹੈ, ਜਿਸ 'ਤੇ ਖਾਸ ਧਿਆਨ ਦਿੱਤਾ ਜਾ ਿਰਹਾ ਹੈ।

ਉਥੇ ਹੀ ਹਿਮਾਚਲ ਤੋਂ ਆਉਣ ਵਾਲੀਆਂ ਬੱਸਾਂ ਦੀ ਗੱਲ ਕੀਤੀ ਜਾਵੇ ਤਾਂ ਸ਼ਿਮਲਾ ਅਤੇ ਧਰਮਸ਼ਾਲਾ ਦੀਆਂ ਬੱਸਾਂ ਵੱਧ ਗਿਣਤੀ ਵਿਚ ਪੰਜਾਬ ਆ ਰਹੀਆਂ ਹਨ। ਵੇਖਣ ਵਿਚ ਆ ਰਿਹਾ ਹੈ ਕਿ ਪਿਛਲੇ ਦਿਨਾਂ ਦੇ ਮੁਕਾਬਲੇ ਯਾਤਰੀਆਂ ਦੀ ਗਿਣਤੀ ਵਿਚ ਵਾਧਾ ਦਰਜ ਹੋਇਆ ਹੈ। ਉਥੇ ਹੀ ਪੰਜਾਬ ਤੋਂ ਹਿਮਾਚਲ ਦੇ ਧਾਰਮਿਕ ਸਥਾਨਾਂ ਨੂੰ ਜਾਣ ਵਾਲੀਆਂ ਬੱਸਾਂ ਵਿਚ ਯਾਤਰੀ ਵਧਣ ਲੱਗੇ ਹਨ। ਇਸੇ ਨੂੰ ਮੱਦੇਨਜ਼ਰ ਰੱਖਦਿਆਂ ਜਲੰਧਰ ਦੇ ਨੇੜਲੇ ਡਿਪੂਆਂ ਤੋਂ ਚੱਲ ਕੇ ਹਿਮਾਚਲ ਜਾਣ ਵਾਲੀਆਂ ਬੱਸਾਂ ਖਾਸ ਤੌਰ 'ਤੇ ਜਲੰਧਰ 'ਚੋਂ ਹੋ ਕੇ ਲੰਘ ਰਹੀਆਂ ਹਨ।

ਇਹ ਵੀ ਪੜ੍ਹੋ: ਗੁਰਦੁਆਰਾ ਸਾਹਿਬ ਦੇ ਬਾਹਰ ਸਾਬਕਾ ਪੰਚਾਇਤ ਮੈਂਬਰ ਨੂੰ ਸ਼ਰੇਆਮ ਗੋਲੀਆਂ ਮਾਰਨ ਵਾਲੇ ਚੜ੍ਹੇ ਪੁਲਸ ਅੜਿੱਕੇ


author

shivani attri

Content Editor

Related News