ਕੀ ਬੱਸ ਅੱਡੇ ਵਿਚ ਕੋਰੋਨਾ ਫੈਲਣ ਦੀ ਉਡੀਕ ਕਰ ਰਹੀ ਹੈ ਕੈਪਟਨ ਸਰਕਾਰ?

03/03/2021 4:03:55 PM

ਜਲੰਧਰ (ਪੁਨੀਤ)– ਕੋਰੋਨਾ ਨੂੰ ਲੈ ਕੇ ਰੋਜ਼ਾਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਪਰ ਬੱਸ ਅੱਡੇ ਵਿਚ ਮਾਸਕ ਨਾ ਪਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੂੰ ਵੇਖ ਕੇ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਕੈਪਟਨ ਸਰਕਾਰ ਬੱਸ ਅੱਡੇ ਵਿਚ ਕੋਰੋਨਾ ਦੇ ਫੈਲਣ ਦੀ ਉਡੀਕ ਕਰ ਰਹੀ ਹੈ। ਬੱਸ ਅੱਡੇ ਵਿਚ ਕਿਸੇ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਯਾਤਰੀਆਂ ਦੇ ਜ਼ਰੀਏ ਕੋਰੋਨਾ ਸੂਬੇ ਦੇ ਦੂਜੇ ਸ਼ਹਿਰਾਂ ਵਿਚ ਹੀ ਨਹੀਂ, ਬਲਕਿ ਗੁਆਂਢੀ ਸੂਬਿਆਂ ਵਿਚ ਵੀ ਤਹਿਲਕਾ ਮਚਾ ਸਕਦਾ ਹੈ ਪਰ ਇਸ ਪ੍ਰਤੀ ਰੋਡਵੇਜ਼ ਦੇ ਅਧਿਕਾਰੀ ਧਿਆਨ ਨਹੀਂ ਦੇ ਰਹੇ, ਜੋ ਕਿ ਖਤਰੇ ਦੀ ਘੰਟੀ ਸਾਬਿਤ ਹੋ ਸਕਦੀ ਹੈ।

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

ਜਾਣਕਾਰ ਕਹਿੰਦੇ ਹਨ ਕਿ ਜੇਕਰ ਰੋਡਵੇਜ਼ ਦੇ ਅਧਿਕਾਰੀ ਧਿਆਨ ਨਹੀਂ ਦਿੰਦੇ ਤਾਂ ਉਸ ਪ੍ਰਤੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਧਿਆਨ ਹੋਣਾ ਚਾਹੀਦਾ ਹੈ ਪਰ ਇਸ ਗੰਭੀਰ ਮੁੱਦੇ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵੀ ਧਿਆਨ ਨਹੀਂ ਹੈ, ਜਿਸ ਕਾਰਣ ਕੋਰੋਨਾ ਨੂੰ ਸੱਦਾ ਮਿਲ ਰਿਹਾ ਹੈ। ਕੋਰੋਨਾ ਕਾਲ ਜਦ ਚਰਮ ਸੀਮਾ ’ਤੇ ਸੀ ਤਾਂ ਰੋਡਵੇਜ਼ ਦੇ ਕਈ ਕਰਮਚਾਰੀ ਇਸ ਦੀ ਲਪੇਟ ਵਿਚ ਆ ਗਏ ਸਨ ਪਰ ਹੁਣ ਹਾਲਾਤ ਦੋਬਾਰਾ ਤੋਂ ਚਿੰਤਾਜਨਕ ਬਣ ਰਹੇ ਹਨ ਪਰ ਰੋਡਵੇਜ਼ ਦੇ ਅਧਿਕਾਰੀ ਧਿਆਨ ਦਿੰਦੇ ਨਜ਼ਰ ਨਹੀਂ ਆ ਰਹੇ, ਜਿਸ ਵਿਭਾਗ ਵਿਚ ਕੋਰੋਨਾ ਵੱਲੋਂ ਪਹਿਲਾਂ ਹੀ ਦਸਤਕ ਦਿੱਤੀ ਜਾ ਚੁੱਕੀ ਹੈ, ਉਸ ਵਿਭਾਗ ਨੂੰ ਵਧੇਰੇ ਸਾਵਧਾਨ ਰਹਿਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਪਿੰਡਾਂ ’ਚ ਰਾਤ 8 ਤੋਂ ਸਵੇਰੇ 5 ਵਜੇ ਤੱਕ ਇਹ ਹੁਕਮ ਜਾਰੀ

PunjabKesari

ਪਿਛਲੇ ਹਫਤੇ ਦੌਰਾਨ ਜਦ ਕੋਰੋਨਾ ਦੇ ਕੇਸ ਵਧਣੇ ਸ਼ੁਰੂ ਹੋਏ ਤਾਂ ਕੈਪਟਨ ਸਰਕਾਰ ਵੱਲੋਂ ਮਾਸਕ ਦਾ ਇਸਤੇਮਾਲ ਬੇਹੱਦ ਜ਼ਰੂਰੀ ਐਲਾਨ ਕੀਤਾ ਗਿਆ ਸੀ। ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਅਧਿਕਾਰੀਆਂ ਅਤੇ ਕੈਪਟਨ ਸਰਕਾਰ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋ ਰਿਹਾ, ਜਿਸ ਕਾਰਣ ਸਾਰੇ ਬੇਫਿਕਰ ਨਜ਼ਰ ਆ ਰਹੇ ਹਨ। ਬੱਸ ਅੱਡੇ ਵਿਚ ਆਉਣ ਵਾਲੀਆਂ ਸਾਰੀਆਂ ਬੱਸਾਂ ਦੇ ਡਰਾਈਵਰਾਂ ਵੱਲੋਂ ਮਾਸਕ ਪਾਉਣ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਥੇ ਹੀ ਯਾਤਰੀਆਂ ਨੂੰ ਜਾਗਰੂਕ ਕਰਨ ਦਾ ਕੋਈ ਵੀ ਇੰਤਜ਼ਾਮ ਨਜ਼ਰ ਨਹੀਂ ਆ ਰਿਹਾ, ਜਿਸ ਕਾਰਨ ਮਾਸਕ ਦੇ ਨਿਯਮਾਂ ਪ੍ਰਤੀ ਢਿੱਲ ਸਾਫ ਦਿਖਾਈ ਦੇ ਰਹੀ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜੋ ਨਿਯਮ ਬਣਾਏ ਜਾਂਦੇ ਹਨ, ਉਸ ਨੂੰ ਸਬੰਧਤ ਮਹਿਕਮੇ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਪਾਲਣਾ ਕਰਵਾਈ ਜਾਣੀ ਚਾਹੀਦੀ ਹੈ ਪਰ ਬੱਸ ਅੱਡੇ ਵਿਚ ਅਜਿਹਾ ਕੁਝ ਵੀ ਨਜ਼ਰ ਨਹੀਂ ਆ ਰਿਹਾ। ਹੁਣ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਪ੍ਰਤੀ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ, ਨਹੀਂ ਤਾਂ ਇਹ ਗੰਭੀਰ ਨਤੀਜੇ ਲੈ ਕੇ ਆਵੇਗਾ। ਕੋਰੋਨਾ ਦੇ ਫੈਲਣ ’ਤੇ ਇਸ ’ਤੇ ਕਾਬੂ ਕਰਨਾ ਮੁਸ਼ਕਲ ਨਹੀਂ ਹੋਵੇਗਾ ਅਤੇ ਸਰਕਾਰ ਨੂੰ ਸਖ਼ਤ ਕਦਮ ਚੁਕਣੇ ਪੈ ਸਕਦੇ ਹਨ। ਇਸ ਲਈ ਸਾਰਿਆਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਪਹਿਲਾਂ ਹੀ ਧਿਆਨ ਦੇਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਅੱਧਸੜੀ ਮਿਲੀ ਮਜ਼ਦੂਰ ਦੀ ਲਾਸ਼ ਨੂੰ ਲੈ ਕੇ ਵੱਡਾ ਖ਼ੁਲਾਸਾ, ਕੁਕਰਮ ਕਰਕੇ ਦੋਸਤ ਨੇ ਲਾਈ ਸੀ ਅੱਗ

ਬੱਸ ਅੱਡੇ ਦੇ ਕਈ ਦੁਕਾਨਦਾਰਾਂ ਵੱਲੋਂ ਮਾਸਕ ਨਹੀਂ ਪਹਿਨਿਆ ਜਾ ਰਿਹਾ। ਉਥੇ ਹੀ ਘੁੰਮ ਫਿਰ ਕੇ ਖਾਣ ਵਾਲੀਆਂ ਚੀਜ਼ਾਂ ਵੇਚਣ ਵਾਲੇ ਵੀ ਬਿਨਾਂ ਮਾਸਕ ਦੇ ਆਸਾਨੀ ਨਾਲ ਵੇਖੇ ਜਾ ਸਕਦੇ ਹਨ, ਜੋ ਕਿ ਠੀਕ ਨਹੀਂ ਹੈ। ਹੁਣ ਵੇਖਣਾ ਹੋਵੇਗਾ ਕਿ ਪ੍ਰਸ਼ਾਸਨਿਕ ਅਧਿਕਾਰੀ ਇਸ ਪ੍ਰਤੀ ਕੀ ਧਿਆਨ ਦਿੰਦੇ ਹਨ ਕਿਉਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਦੂਜੇ ਮਹਿਕਮਿਆਂ ਨੂੰ ਹੁਕਮ ਜਾਰੀ ਕਰਨ ਦੇ ਅਧਿਕਾਰ ਹੁੰਦੇ ਹਨ। ਉਹ ਜਿਸ ਮਹਿਕਮੇ ਦੇ ਅਧਿਕਾਰੀਆਂ ਖ਼ਿਲਾਫ਼ ਚਾਹੁਣ ਸਰਕਾਰ ਨੂੰ ਰਿਪੋਰਟ ਬਣਾ ਕੇ ਭੇਜ ਸਕਦੇ ਹਨ। ਨਾਂ ਨਾ ਛਾਪਣ ਦੀ ਸੂਰਤ ਵਿਚ ਪੰਜਾਬ ਰੋਡਵੇਜ਼ ਨਾਲ ਸਬੰਧਤ ਇਕ ਕਰਮਚਾਰੀ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੇਪ੍ਰਵਾਹ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਬਾਕੀ ਦੇ ਅਧਿਕਾਰੀਆਂ ਨੂੰ ਵੀ ਸਬਕ ਮਿਲ ਸਕੇ।

ਇਹ ਵੀ ਪੜ੍ਹੋ:ਕਪੂਰਥਲਾ ’ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 20 ਸਾਲਾ ਨੌਜਵਾਨ


shivani attri

Content Editor

Related News