ਪਹਿਲੇ ਦਿਨ ਹੜਤਾਲ ਰੋਕਣ ਦੀਆਂ ਕੋਸ਼ਿਸ਼ਾਂ ਅਸਫ਼ਲ : 2 ਦਿਨ ਜਾਰੀ ਰਹਿਣਗੀਆਂ ਮੁਸਾਫ਼ਿਰਾਂ ਦੀਆਂ ਪ੍ਰੇਸ਼ਾਨੀਆਂ

03/12/2021 3:35:48 PM

ਜਲੰਧਰ (ਪੁਨੀਤ)– ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬੱਸ ਕਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ 3 ਰੋਜ਼ਾ ਹੜਤਾਲ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ, ਜਿਸ ਕਾਰਨ ਆਉਣ ਵਾਲੇ 2 ਦਿਨ ਮੁਸਾਫਿਰਾਂ ਦੀਆਂ ਪ੍ਰੇਸ਼ਾਨੀਆਂ ਜਾਰੀ ਰਹਿਣਗੀਆਂ। ਸਰਕਾਰੀ ਬੱਸਾਂ ਨਾ ਚੱਲਣ ਕਾਰਨ ਦੂਜੇ ਸੂਬਿਆਂ ਨੂੰ ਜਾਣ ਵਾਲੇ ਲੋਕਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਕਈਆਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ ਕਿਉਂਕਿ ਵਧੇਰੇ ਪ੍ਰਾਈਵੇਟ ਬੱਸਾਂ ਸੂਬੇ ਦੇ ਅੰਦਰ ਚੱਲਦੀਆਂ ਹਨ, ਇਸ ਲਈ ਲੋਕਾਂ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨਾ ਪੈਂਦਾ ਹੈ। ਪੰਜਾਬ ਵਿਚ ਚੱਲ ਰਹੇ ਪ੍ਰਦਰਸ਼ਨ ਦੌਰਾਨ ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਬੱਸਾਂ ਮੁਸਾਫ਼ਿਰਾਂ ਦਾ ਸਹਾਰਾ ਬਣੀਆਂ, ਹਾਲਾਂਕਿ ਇਨ੍ਹਾਂ ਦੀ ਗਿਣਤੀ ਬਹੁਤ ਘੱਟ ਹੁੰਦੀ ਹੈ, ਜਿਸ ਕਾਰਣ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ :  ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

ਉਥੇ ਹੀ, ਪੰਜਾਬ ਅੰਦਰ ਚੱਲਣ ਵਾਲੀਆਂ ਬੱਸਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਰੂਟਾਂ ’ਤੇ ਪ੍ਰੇਸ਼ਾਨੀ ਵੇਖਣ ਵਿਚ ਆਈ, ਜਿੱਥੇ ਪ੍ਰਾਈਵੇਟ ਬੱਸਾਂ ਨਾਮਾਤਰ ਚੱਲਦੀਆਂ ਹਨ। ਇਸ ਦਾ ਕਾਰਨ ਇਹ ਹੈ ਕਿ ਪ੍ਰਾਈਵੇਟ ਬੱਸਾਂ ਵਧੇਰੇ ਫਾਇਦੇਮੰਦ ਰੂਟਾਂ ’ਤੇ ਚੱਲਦੀਆਂ ਹਨ, ਜਦੋਂ ਕਿ ਸਰਕਾਰੀ ਬੱਸਾਂ ਉਨ੍ਹਾਂ ਰੂਟਾਂ ’ਤੇ ਵੀ ਜਾਂਦੀਆਂ ਹਨ, ਜਿੱਥੇ ਮੁਸਾਫ਼ਿਰ ਘੱਟ ਹੁੰਦੇ ਹਨ। ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਦਾ ਪਹਿਲਾ ਦਿਨ ਤਾਂ ਸਫ਼ਲ ਰਿਹਾ। ਜੇਕਰ ਅਧਿਕਾਰੀ ਹੜਤਾਲ ਨੂੰ ਖਤਮ ਕਰਵਾਉਣ ਵਿਚ ਸਫਲ ਨਾ ਹੋਏ ਤਾਂ ਸ਼ਨੀਵਾਰ ਤੱਕ ਲੋਕਾਂ ਨੂੰ ਪ੍ਰੇਸ਼ਾਨੀ ਨਾਲ ਜੂਝਣਾ ਪਵੇਗਾ।

ਇਹ ਵੀ ਪੜ੍ਹੋ : ਦੋਆਬਾ ਦੇ 4 ਜ਼ਿਲ੍ਹਿਆਂ ’ਚੋਂ ਮਹਾਨਗਰ ਜਲੰਧਰ ਬਿਜਲੀ ਚੋਰੀ ਕਰਨ ’ਚ ਸਭ ਤੋਂ ਅੱਗੇ

ਵੀਰਵਾਰ ਹੜਤਾਲ ਦੇ ਪਹਿਲੇ ਦਿਨ ਕਰਮਚਾਰੀਆਂ ਨੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਪੂਰਾ ਦਿਨ ਡਿਪੂ ਵਿਚ ਧਰਨਾ ਦਿੱਤਾ। ਪ੍ਰਦਰਸ਼ਨ ਦੌਰਾਨ ਜਲੰਧਰ ਡਿਪੂ ਦੇ ਚੇਅਰਮੈਨ ਜਸਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਜਿਸ ਕਾਰਣ ਉਨ੍ਹਾਂ ਨੂੰ ਹੜਤਾਲ ਕਰਨੀ ਪੈ ਰਹੀ ਹੈ। ਜਸਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ 4 ਸਾਲ ਦੇ ਕਰੀਬ ਸਮਾਂ ਬੀਤਣ ਦੇ ਬਾਵਜੂਦ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ। ਜਦੋਂ ਵੀ ਯੂਨੀਅਨ ਨਾਲ ਅਧਿਕਾਰੀਆਂ ਦੀ ਗੱਲ ਹੁੰਦੀ ਹੈ ਤਾਂ ਮੰਗਾਂ ਮੰਨਣ ’ਤੇ ਸਹਿਮਤੀ ਪ੍ਰਗਟਾਈ ਜਾਂਦੀ ਹੈ ਪਰ ਬਾਅਦ ਵਿਚ ਮੰਗਾਂ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ

ਇਸ ਮੌਕੇ ਸੰਬੋਧਨ ਕਰਨ ਵਾਲਿਆਂ ਵਿਚ ਸਰਪ੍ਰਸਤ ਗੁਰਜੀਤ ਸਿੰਘ, ਪ੍ਰਧਾਨ ਗੁਰਪ੍ਰੀਤ ਿਸੰਘ, ਜਨਰਲ ਸਕੱਤਰ ਚਰਨ ਸਿੰਘ, ਉਪ ਚੇਅਰਮੈਨ ਸੁਖਦੇਵ ਸਿੰਘ, ਕੈਸ਼ੀਅਰ ਵਿਕਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ, ਮੁੱਖ ਸਲਾਹਕਾਰ ਗੁਰਪ੍ਰਤਾਪ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਟਾਂਡਾ: ਪ੍ਰਵਾਸੀ ਮਜ਼ਦੂਰਾਂ ਦੀਆਂ ਅੱਖਾਂ ਸਾਹਮਣੇ ਸੜ ਕੇ ਸੁਆਹ ਹੋਏ ਉਨ੍ਹਾਂ ਦੇ ਆਸ਼ੀਆਨੇ, ਲੱਖਾਂ ਦਾ ਨੁਕਸਾਨ

ਅੱਜ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਹੋਵੇਗਾ ਸੂਬਾ ਪੱਧਰੀ ਪ੍ਰਦਰਸ਼ਨ
ਹੜਤਾਲ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਬੁਲਾਰਿਆਂ ਨੇ ਦੱਸਿਆ ਕਿ ਠੇਕਾ ਕਰਮਚਾਰੀ ਸੰਘਰਸ਼ ਮੋਰਚਾ ਦੀ ਅਗਵਾਈ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਕਰਮਚਾਰੀ ਪਟਿਆਲਾ ਪਹੁੰਚ ਰਹੇ ਹਨ ਤਾਂ ਕਿ ਸੂਬਾ ਪੱਧਰੀ ਪ੍ਰਦਰਸ਼ਨ ਨਾਲ ਸਰਕਾਰ ਦੀਆਂ ਅੱਖਾਂ ਖੋਲ੍ਹੀਆਂ ਜਾ ਸਕਣ। ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਪਹੁੰਚਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੱਚਾਈ ਇਹ ਹੈ ਕਿ ਜਿਹੜੇ ਕਰਮਚਾਰੀ ਵਰ੍ਹਿਆਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ, ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਨਹੀਂ ਹੋ ਪਾ ਰਿਹਾ, ਇਸ ਕਾਰਨ ਕਰਮਚਾਰੀਆਂ ਨੂੰ ਆਰਥਿਕ ਤੌਰ ’ਤੇ ਦਿੱਕਤਾਂ ਆ ਰਹੀਆਂ ਹਨ।

shivani attri

This news is Content Editor shivani attri