ਬੱਸ ਅੱਡੇ ’ਚ ਮਾਸਕ ਨਾ ਪਹਿਨਣ ਵਾਲਿਆਂ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, 20 ਲੋਕਾਂ ਦੇ ਕੱਟੇ ਚਲਾਨ

03/21/2021 12:35:16 PM

ਜਲੰਧਰ (ਮਹੇਸ਼)–ਬੱਸ ਅੱਡੇ ਵਿਚ ਮਾਸਕ ਨਾ ਪਹਿਨਣ ਵਾਲਿਆਂ ’ਤੇ ਪੁਲਸ ਨੇ ਲਗਾਤਾਰ ਸ਼ਿਕੰਜਾ ਕੱਸਿਆ ਹੋਇਆ ਹੈ, ਜਿਸ ਤਹਿਤ ਸ਼ਨੀਵਾਰ ਬੱਸ ਅੱਡਾ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਮੇਜਰ ਸਿੰਘ ਰਿਆੜ ਦੀ ਅਗਵਾਈ ਵਿਚ 20 ਲੋਕਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਕੋਲੋਂ ਜੁਰਮਾਨਾ ਵੀ ਵਸੂਲਿਆ ਗਿਆ।

ਇਹ ਵੀ ਪੜ੍ਹੋ :  ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ

ਚੌਕੀ ਇੰਚਾਰਜ ਨੇ ਬੱਸ ਅੱਡੇ ਵਿਚ ਬੱਸਾਂ ਦੀ ਉਡੀਕ ਵਿਚ ਬੈਠੀਆਂ ਸਵਾਰੀਆਂ ਬੱਸ ਚਾਲਕਾਂ ਅਤੇ ਕੰਡਕਟਰਾਂ ਤੋਂ ਇਲਾਵਾ ਬੱਸ ਅੱਡੇ ਅੰਦਰ ਦੁਕਾਨਾਂ ਚਲਾਉਣ ਵਾਲੇ ਲੋਕਾਂ ਨੂੰ ਅੱਜ ਫਿਰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਹਰ ਹਾਲ ਵਿਚ ਯਕੀਨੀ ਬਣਾਉਣ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਐੱਸ. ਆਈ. ਮੇਜਰ ਸਿੰਘ ਰਿਆੜ ਨੇ ਕਿਹਾ ਕਿ ਕੋਰੋਨਾ ਦੇ ਲਗਾਤਾਰ ਵਧ ਰਹੇ ਕੇਸ ਸਾਰਿਆਂ ਲਈ ਖਤਰੇ ਦੀ ਘੰਟੀ ਹੈ। ਇਸ ਲਈ ਸਾਡੇ ਵੱਲੋਂ ਚੌਕਸੀ ਵਰਤਣੀ ਬਹੁਤ ਜ਼ਰੂਰੀ ਹੈ। ਮਾਸਕ ਨਾ ਪਹਿਨਣ ਵਾਲਿਆਂ ਖ਼ਿਲਾਫ਼ ਪੁਲਸ ਦੀ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ। ਮਾਸਕ ਨਾ ਪਹਿਨਣ ਅਤੇ ਸਮਾਜਿਕ ਦੂਰੀ ਸਮੇਤ ਹੋਰ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਬੱਸ ਅੱਡੇ ਵਿਚ ਘੁੰਮਣ ਵਾਲਿਆਂ ’ਤੇ ਪੁਲਸ ਨੇ ਤਿੱਖੀ ਨਜ਼ਰ ਰੱਖੀ ਹੋਈ ਹੈ।

ਇਹ ਵੀ ਪੜ੍ਹੋ :ਬਰਗਾੜੀ ਕਾਂਡ ਦੇ ਦੋਸ਼ੀ ਜਲਦ ਹੋਣਗੇ ਬੇਨਕਾਬ, ਹੋਵੇਗੀ ਸਖ਼ਤ ਕਾਰਵਾਈ : ਜਾਖੜ


shivani attri

Content Editor

Related News