ਜਲੰਧਰ ਬੱਸ ਅੱਡੇ ਨੇੜੇ ਸੜਕ ਹਾਦਸੇ ਦੌਰਾਨ ਇਕ ਦੀ ਮੌਤ

Wednesday, Aug 15, 2018 - 01:32 AM (IST)

ਜਲੰਧਰ ਬੱਸ ਅੱਡੇ ਨੇੜੇ ਸੜਕ ਹਾਦਸੇ ਦੌਰਾਨ ਇਕ ਦੀ ਮੌਤ

ਜਲੰਧਰ,(ਮਹੇਸ਼)— ਬੱਸ ਅੱਡਾ ਜਲੰਧਰ ਨੇੜੇ ਮੰਗਲਵਾਰ ਦੇਰ ਰਾਤ ਇਕ ਤੇਜ਼ ਰਫਤਾਰ ਕਾਰ ਨੇ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਹਿੰਦਰ ਪੁੱਤਰ ਓਮ ਪ੍ਰਕਾਸ਼ ਨਿਵਾਸੀ ਕ੍ਰਿਸ਼ਨ ਨਗਰ, ਜਲੰਧਰ ਦੇ ਰੂਪ 'ਚ ਹੋਈ ਹੈ। ਮੋਹਿੰਦਰ ਗੜਾ ਨੇੜੇ ਮੇਨ ਰੋਡ 'ਤੇ ਨਵੀਂ ਬਿਲਿੰਗਸ 'ਚ ਸਕਿਓਰਿਟੀ  ਗਾਰਡ ਦੀ ਨੌਕਰੀ ਕਰਦਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਬੱਸ ਸਟੈਂਡ ਚੌਕੀ ਦੀ ਪੁਲਸ ਨੇ ਮ੍ਰਿਤਕ ਮੋਹਿੰਦਰ ਨੂੰ ਟੱਕਰ ਮਾਰਨ ਵਾਲੀ ਕਾਰ ਨੂੰ ਦੋਸ਼ੀ ਸਮੇਤ ਕਾਬੂ ਕਰ ਲਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਨੇ ਦੋਸ਼ੀ 'ਤੇ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।


Related News