ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
Wednesday, Nov 12, 2025 - 11:48 AM (IST)
ਜਲੰਧਰ (ਸੋਨੂੰ)- ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਗੈਂਗਸਟਰ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗੈਂਗਸਟਰ ਨੇ ਰਮਨ ਅਰੋੜਾ ਤੋਂ 5 ਕਰੋੜ ਦੀ ਫਿਰੌਤੀ ਵੀ ਮੰਗੀ ਹੈ। ਇਸ ਸਬੰਧੀ ਰਮਨ ਅਰੋੜਾ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਸ਼ਿਕਾਇਤ ਦਿੱਤੀ ਹੈ। ਰਮਨ ਨੂੰ ਧਮਕੀ ਭਰੀ ਕਾਲ ਸ਼ਨੀਵਾਰ ਰਾਤ ਨੂੰ ਆਈ। ਖ਼ੁਦ ਨੂੰ ਗੈਂਗਸਟਰ ਦੱਸ ਕੇ ਇਕ ਸ਼ਖ਼ਸ ਨੇ ਪੈਸਿਆਂ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ 'ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ।
ਧਮਕੀ ਦੇ ਬਾਅਦ ਤੋਂ ਵਿਧਾਇਕ ਅਤੇ ਉਸ ਦਾ ਪਰਿਵਾਰ ਸਹਿਮੇ ਹੋਏ ਹਨ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਰਮਨ ਅਰੋੜਾ ਜੇਲ੍ਹ 'ਚ ਰਹਿ ਕੇ ਆਏ ਹਨ। ਇਸ ਸਮੇਂ ਉਹ ਜ਼ਮਾਨਤ 'ਤੇ ਬਾਹਰ ਹਨ। ਹਾਲਾਂਕਿ ਉਹ ਪ੍ਰੋਗਰਾਮਾਂ ਵਿਚ ਹਿੱਸਾ ਬੇਹੱਦ ਘੱਟ ਲੈ ਰਹੇ ਹਨ। ਹੁਣ ਧਮਕੀ ਭਰੀ ਕਾਲ ਆਉਣ ਨਾਲ ਉਨ੍ਹਾਂ ਦੇ ਪਰਿਵਾਰ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
