ਜਲੰਧਰ ਸ਼ਹਿਰ ''ਚ ਸਨੈਚਿੰਗ ਦੀਆਂ ਵਾਰਦਾਤਾਂ ਕਰਨ ਵਾਲਾ ਇਕ ਨੌਜਵਾਨ ਗ੍ਰਿਫ਼ਤਾਰ

12/06/2020 12:04:28 PM

ਜਲੰਧਰ (ਜ. ਬ.)— ਥਾਣਾ ਬਾਰਾਦਰੀ ਦੀ ਪੁਲਸ ਨੇ ਸ਼ਹਿਰ 'ਚ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ।

ਇਹ ਵੀ ਪੜ੍ਹੋ: ਮਾਂ ਦੀ ਘਟੀਆ ਹਰਕਤ: 2 ਸਾਲ ਦੀ ਮਾਸੂਮ ਬੱਚੀ ਮੰਦਿਰ 'ਚ ਛੱਡੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਐੱਸ. ਐੱਚ. ਓ. ਰਵਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਰਿੰਦਰ ਕੌਰ ਨੇ 12 ਨਵੰਬਰ ਨੂੰ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਖਰੀਦਦਾਰੀ ਲਈ ਲਾਡੋਵਾਲੀ ਰੋਡ 'ਤੇ ਸਥਿਤ ਇਕ ਬੁੱਕ ਸਟੋਰ ਦੇ ਬਾਹਰ ਖੜ੍ਹੀ ਸੀ ਕਿ ਅਚਾਨਕ ਮੋਟਰਸਾਈਕਲ 'ਤੇ ਆਏ 2 ਨੌਜਵਾਨਾਂ ਨੇ ਅਚਾਨਕ ਝਪਟਾ ਮਾਰ ਕੇ ਉਸ ਦਾ ਪਰਸ ਖੋਹ ਲਿਆ ਅਤੇ ਫਰਾਰ ਹੋ ਗਏ। ਪਰਸ ਵਿਚ 10 ਹਜ਼ਾਰ ਰੁਪਏ ਦੇ ਲਗਭਗ ਨਕਦੀ, ਮੋਬਾਇਲ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸਨ। ਔਰਤ ਦੇ ਬਿਆਨਾਂ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਸੀ।

ਇਹ ਵੀ ਪੜ੍ਹੋ: ਦਿਨ-ਦਿਹਾੜੇ ਮੁਕੇਰੀਆਂ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟੀ ਬਲੈਨੋ ਕਾਰ

ਕਾਬੂ ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਉਰਫ ਦੀਪੂ ਨਿਵਾਸੀ ਨਿਊ ਜਵਾਲਾ ਨਗਰ ਵਜੋਂ ਹੋਈ ਹੈ, ਜਦੋਂ ਕਿ ਫਰਾਰ ਮੁਲਜ਼ਮ ਦੀ ਪਛਾਣ ਪਰਮਜੀਤ ਉਰਫ ਪੰਮਾ ਨਿਵਾਸੀ ਨਿਊ ਜਵਾਹਰ ਨਗਰ ਮਕਸੂਦਾਂ ਵਜੋਂ ਹੋਈ ਹੈ। ਸ਼ੁਰੂਆਤੀ ਪੁੱਛਗਿੱਛ ਿਵਚ ਦੀਪਕ ਨੇ ਕਈ ਵਾਰਦਾਤਾਂ ਦਾ ਖੁਲਾਸਾ ਕੀਤਾ ਹੈ। ਉਸ ਕੋਲੋਂ ਪੁਲਸ ਨੇ ਲਾਡੋਵਾਲੀ ਰੋਡ 'ਤੇ ਔਰਤ ਕੋਲੋਂ ਖੋਹੇ 10 ਹਜ਼ਾਰ ਰੁਪਏ ਵਿਚੋਂ 19 ਸੌ ਰੁਪਏ ਵੀ ਬਰਾਮਦ ਕੀਤੇ ਹਨ। ਮੁਲਜ਼ਮ ਨੇ ਦੱਸਿਆ ਕਿ ਉਸ ਨੇ ਪਰਸ ਵਿਚ ਮਿਲੇ ਮੋਬਾਇਲ ਨੂੰ ਨਹਿਰ ਵਿਚ ਸੁੱਟ ਦਿੱਤਾ ਸੀ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ
 

ਇਹ ਵੀ ਪੜ੍ਹੋ:  ਮੁਸ਼ਕਿਲਾਂ 'ਚ ਘਿਰੀ ਬਾਲੀਵੁੱਡ ਅਦਾਕਾਰਾ 'ਕੰਗਨਾ ਰਣੌਤ', ਹੁਣ ਭੁਲੱਥ 'ਚ ਹੋਈ ਸ਼ਿਕਾਇਤ ਦਰਜ


shivani attri

Content Editor

Related News