ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਤੇ ਭੀੜ-ਭੜੱਕੇ ਵਾਲੇ ਖੇਤਰਾਂ ''ਚ ਪੁਲਸ ਵੱਲੋਂ ਫਲੈਗ ਮਾਰਚ

10/26/2020 1:03:47 PM

ਜਲੰਧਰ (ਸੁਧੀਰ)— ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ 'ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਸ ਨੇ ਪੂਰਨ ਰੂਪ ਨਾਲ ਕਮਰ ਕੱਸ ਲਈ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਾਫ਼ ਕਿਹਾ ਕਿ ਸ਼ਹਿਰ 'ਚ ਕਿਸੇ ਵੀ ਅਪਰਾਧਿਕ ਅਨਸਰ ਨੂੰ ਬਖਸ਼ਿਆ ਨਹੀਂ ਜਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਰੋਜ਼ਾਨਾ ਸ਼ਹਿਰ 'ਚ ਫੀਲਡ 'ਚ ਰਹਿਣ ਅਤੇ ਸ਼ੱਕੀ ਲੋਕਾਂ ਦੀ ਨਕੇਲ ਕੱਸਣ ਦੇ ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ: ਤਲਾਕ ਦਿੱਤੇ ਬਿਨਾਂ ਪਤੀ ਨੇ ਰਚਾਇਆ ਦੂਜਾ ਵਿਆਹ, ਪਾਸਪੋਰਟ ਵੇਖਦਿਆਂ ਹੀ ਪਤਨੀ ਦੇ ਉੱਡੇ ਹੋਸ਼

PunjabKesari

ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਖੇਤਰਾਂ 'ਚ ਫਲੈਗ ਮਾਰਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ 'ਚ ਸੰਵੇਦਨਸ਼ੀਲ ਥਾਵਾਂ, ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਅੰਦਰੂਨੀ ਬਾਜ਼ਾਰਾਂ 'ਚ ਫਲੈਗ ਮਾਰਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਰੋਜ਼ਾਨਾ ਸ਼ਹਿਰ 'ਚ ਸਥਾਨ ਬਦਲ-ਬਦਲ ਕੇ ਫਲੈਗ ਮਾਰਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਲੁਧਿਆਣਾ: ਕਾਂਗਰਸੀ ਸਰਪੰਚ ਦੇ ਪਤੀ ਦਾ ਸ਼ਰਮਨਾਕ ਕਾਰਾ, ਬਜ਼ੁਰਗ ਜੋੜੇ ਦੀ ਕੀਤੀ ਕੁੱਟਮਾਰ

ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਹ ਖੁਦ ਰਾਤ ਨੂੰ ਫੀਲਡ 'ਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਕਈ ਚੌਰਸਤਿਆਂ ਵਿਚ ਕਮਿਸ਼ਨਰੇਟ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਟਰੈਫਿਕ ਪੁਲਸ ਦੇ ਮੁਲਾਜ਼ਮਾਂ ਨੂੰ ਵੀ ਦੇਰ ਸ਼ਾਮ ਤਕ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਾਇਨਾਤ ਕੀਤਾ ਗਿਆ ਹੈ। ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਖੇਤਰਾਂ 'ਚ ਪੀ. ਸੀ. ਆਰ. ਦਸਤਿਆਂ ਨੂੰ ਵੀ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੈਟਰੋਲਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ 'ਚ ਦੇਣ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਦੇ ਸਾਰੇ ਥਾਣਾ ਅਧਿਕਾਰੀਆਂ ਨੂੰ ਸਾਫ ਤੌਰ 'ਤੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਥਾਣੇ ਦੇ ਏਰੀਆ 'ਚ ਕੋਈ ਵਾਰਦਾਤ ਹੋਈ ਤਾਂ ਉਸ ਦੀ ਜਵਾਬਦੇਹੀ ਥਾਣਾ ਇੰਚਾਰਜ ਦੀ ਹੋਵੇਗੀ ਅਤੇ ਡਿਊਟੀ 'ਚ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਰਿਸ਼ਤੇ ਤੋਂ ਮਨ੍ਹਾ ਕਰਨ 'ਤੇ ਨੌਜਵਾਨ ਦਾ ਸ਼ਰਮਨਾਕ ਕਾਰਾ, ਕਾਰ 'ਚ ਬਿਠਾ ਮਾਂ-ਧੀ ਦੀ ਕੀਤੀ ਕੁੱਟਮਾਰ


shivani attri

Content Editor

Related News