ਜਲੰਧਰ ਸਿਵਲ ਹਸਪਤਾਲ ’ਚੋਂ ਪੁਲਸ ਨੂੰ ਚਕਮਾ ਦੇ ਕੇ ਸਨੈਚਿੰਗ ਅਤੇ ਚੋਰੀ ਦਾ ਦੋਸ਼ੀ ਹਵਾਲਾਤੀ ਫਰਾਰ
Sunday, Mar 26, 2023 - 10:53 AM (IST)

ਜਲੰਧਰ (ਜ.ਬ)- ਥਾਣਾ ਨੰਬਰ 6 ਦੀ ਪੁਲਸ ਵੱਲੋਂ ਬੀਤੇ ਦਿਨ ਦੁਪਹਿਰ ਬਾਅਦ ਜਿਵੇਂ ਹੀ ਇਕ ਹਵਾਲਾਤੀ ਨੂੰ ਸਿਵਲ ਹਸਪਤਾਲ ’ਚ ਮੈਡੀਕਲ ਲਿਆਂਦਾ ਗਿਆ ਤਾਂ ਐਕਸਰੇ ਵਿਭਾਗ ਨੇੜੇ ਭੀੜ ਦਾ ਫਾਇਦਾ ਉਠਾ ਕੇ ਉਹ ਫਰਾਰ ਹੋ ਗਿਆ । ਥਾਣੇ ਤੋਂ ਉਸ ਦੇ ਨਾਲ ਆਏ ਏ. ਐੱਸ. ਆਈ. ਸਤਪਾਲ ਨੇ ਆਪਣੇ ਸਾਥੀ ਪੁਲਸ ਮੁਲਾਜ਼ਮਾਂ ਨਾਲ ਹਸਪਤਾਲ ’ਚ ਉਸ ਦੀ ਕਾਫ਼ੀ ਭਾਲ ਕੀਤੀ ਪਰ ਉਹ ਪੁਲਸ ਦੇ ਹੱਥ ਨਹੀਂ ਲੱਗਾ।
ਕੁਝ ਸਮੇਂ ਬਾਅਦ ਥਾਣਾ 6 ਦੇ ਐੱਸ. ਐੱਚ. ਓ. ਕਮਲਜੀਤ ਸਿੰਘ ਵੀ ਪੁਲਸ ਫੋਰਸ ਨਾਲ ਸਿਵਲ ਹਸਪਤਾਲ ਪਹੁੰਚੇ ਤਾਂ ਜੋ ਫਰਾਰ ਹਵਾਲਾਤੀ ਦਾ ਪਤਾ ਲਾਇਆ ਜਾ ਸਕੇ ਪਰ ਉਹ ਵੀ ਹਸਪਤਾਲ ਦੀਆਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕਰਦੇ ਰਹੇ ਅਤੇ ਉਨ੍ਹਾਂ ਨੂੰ ਵੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ । ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਕਮਲਜੀਤ ਸਿੰਘ ਨੇ ਦੱਸਿਆ ਕਿ ਸੋਨੂੰ ਪੁੱਤਰ ਰਾਮ ਪ੍ਰਕਾਸ਼ ਵਾਸੀ ਬਸਤੀ ਸ਼ੇਖ ਖ਼ਿਲਾਫ਼ ਥਾਣਾ ਸਦਰ ਦੇ ਵੱਖ-ਵੱਖ ਥਾਣਿਆਂ ’ਚ ਸਨੈਚਿੰਗ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ। ਉਸ ਖ਼ਿਲਾਫ਼ ਥਾਣਾ 6 ’ਚ ਵੀ ਕੇਸ ਦਰਜ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਮਰਥਕਾਂ ਬਾਰੇ ਖੁੱਲ੍ਹੀ ਪੋਲ, ਬ੍ਰੇਨ ਵਾਸ਼ ਕਰਕੇ ਇੰਝ ਫੋਰਸ ਨਾਲ ਜੋੜਨ ਦਾ ਕਰ ਰਹੇ ਸਨ ਕੰਮ
ਐੱਸ. ਐੱਚ. ਓ. ਕਮਲਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਗੌੜਾ ਸੋਨੂੰ ਹੋਰ ਕੋਈ ਅਪਰਾਧ ਨਾ ਕਰ ਸਕੇ ਇਸ ਲਈ ਜੇਕਰ ਕਿਸੇ ਨੂੰ ਇਸ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਉਨ੍ਹਾਂ ਦੇ ਸਰਕਾਰੀ ਨੰ. 9592914116 ’ਤੇ ਕਾਲ ਕਰ ਸਕਦਾ ਹੈ, ਫੋਨ ਕਰਨ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਹਵਾਲਾਤੀ ਅਤੇ ਕੈਦੀ ਪੁਲਸ ਨੂੰ ਚਕਮਾ ਦੇ ਕੇ ਸਿਵਲ ਹਸਪਤਾਲ ਤੋਂ ਫਰਾਰ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਮਾਮਲੇ 'ਚ ਨਵੇਂ ਤੱਥ ਆਏ ਸਾਹਮਣੇ, ਨਿਕਲਿਆ ਪੁਲਸ ਕੁਨੈਕਸ਼ਨ ਤੇ ਖੁੱਲ੍ਹੇ ਵੱਡੇ ਰਾਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।