ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼

03/15/2021 5:11:59 PM

ਜਲੰਧਰ (ਸੁਧੀਰ)— ਕੋਰੋਨਾ ਲਾਗ ਦੀ ਬੀਮਾਰੀ ਦੌਰਾਨ ਆਪਣੀ ਡਿਊਟੀ ਨਿਭਾਉਣ ਵਾਲੇ ਸਾਰੇ ਫਰੰਟ ਲਾਈਨਸ ਨੂੰ ਕੋਰੋਨਾ ਵੈਕਸੀਨ ਲਗਾਉਣ ਦਾ ਕੰਮ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੋਰੋਨਾ ਦੀ ਦੂਜੀ ਡੋਜ਼ ਲਗਵਾਈ।

ਇਹ ਵੀ ਪੜ੍ਹੋ :  ਸ੍ਰੀ ਹਰਿਮੰਦਰ ਸਾਹਿਬ ਦਾ ਐਡੀਸ਼ਨਲ ਮੈਨੇਜਰ ਤੇ ਸੇਵਾਦਾਰ ਮੁਅੱਤਲ, ਜਾਣੋ ਕੀ ਰਿਹਾ ਕਾਰਨ

ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੰੁਦਾ ਹੈ। ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਨਾਲ ਇਸ ਤੋਂ ਖ਼ੁਦ ਨੂੰ ਬਚਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਮਾਸਕ ਪਾਉਣਾ ਚਾਹੀਦਾ ਹੈ, ਭੀੜ ਵਾਲੇ ਇਲਾਕਿਆਂ ’ਚ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸਮਾਜਿਕ ਦੂਰੀ ਦਾ ਧਿਆਨ ਰੱਖਣ ਦੇ ਨਾਲ-ਨਾਲ ਵਾਰ-ਵਾਰ ਹੱਥ ਧੋਣ ਦਾ ਪਾਲਣ ਵੀ ਸਖ਼ਤੀ ਨਾਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ :  ਕੋਰੋਨਾ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਦਿੱਤੇ ਇਹ ਹੁਕਮ


shivani attri

Content Editor

Related News