ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੈਡੀਕਲ ਸਟੋਰਾਂ ਸਣੇ ਕਈ ਜਗ੍ਹਾ ਮਾਰੀ ਛਾਪੇਮਾਰੀ

02/27/2021 3:37:17 PM

ਜਲੰਧਰ (ਸੁਧੀਰ)–ਸ਼ਹਿਰ ਨੂੰ ਨਸ਼ਾ-ਮੁਕਤ ਬਣਾਉਣ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਕਮਿਸ਼ਨਰੇਟ ਪੁਲਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਵਿਚ ਉਸ ਨੇ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ 25 ਮਾਮਲੇ ਦਰਜ ਕਰ ਕੇ 32 ਸਮੱਗਲਰਾਂ ਨੂੰ ਨਸ਼ਿਆਂ ਦੀ ਭਾਰੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਭੁੱਲਰ ਨੇ ਦੱਸਿਆ ਕਿ ਕਾਬੂ ਸਮੱਗਲਰਾਂ ਕੋਲੋਂ ਪੁਲਸ ਨੇ 237 ਗ੍ਰਾਮ ਹੈਰੋਇਨ, 6 ਕਿਲੋ 230 ਗ੍ਰਾਮ ਅਫੀਮ, 4.50 ਕਿਲੋ ਚੂਰਾ-ਪੋਸਤ, 4700 ਗ੍ਰਾਮ ਗਾਂਜੇ ਸਮੇਤ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗਲਰਾਂ ਨੂੰ ਨਕੇਲ ਪਾਉਣ ਲਈ ਕਮਿਸ਼ਨਰੇਟ ਪੁਲਸ ਦੀਆਂ ਕਈ ਵਿਸ਼ੇਸ਼ ਟੀਮਾਂ ਬਣਾ ਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਮੈਡੀਕਲ ਸਟੋਰਾਂ ’ਤੇ ਵੀ ਸਿਹਤ ਵਿਭਾਗ ਅਤੇ ਕਮਿਸ਼ਨਰੇਟ ਪੁਲਸ ਦੀ ਸਾਂਝੀ ਟੀਮ ਨੇ ਇੱਕੋ ਵੇਲੇ ਕਈ ਦੁਕਾਨਾਂ ’ਤੇ ਛਾਪੇਮਾਰੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ।

ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਕਮਿਸ਼ਨਰੇਟ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲੇ ਦਰਜ ਕਰ ਕੇ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ 8 ਨਸ਼ਾ ਸਪਲਾਇਰਾਂ ਖ਼ਿਲਾਫ਼ ਪੁਲਸ ਕਮਿਸ਼ਨਰੇਟ ਪੁਲਸ ਵੱਲੋਂ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਐੱਨ. ਡੀ. ਪੀ. ਐੱਸ. ਐਕਟ ਅਧੀਨ ਦਰਜ ਮਾਮਲਿਆਂ ਵਿਚ 3 ਨਸ਼ਾ ਸਮੱਗਲਰਾਂ ਦੀ ਪ੍ਰਾਪਰਟੀ ਜ਼ਬਤ ਕਰਨ ਦੀ ਪ੍ਰਕਿਰਿਆ ਨੂੰ ਵੀ ਕਮਿਸ਼ਨਰੇਟ ਪੁਲਸ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਕਾਂਗਰਸ ਮੁੜ ਕਰੇਗੀ ਵਾਪਸੀ, ਕਿਸਾਨਾਂ ਦੇ ਮੁੱਦੇ ’ਤੇ ਭਾਜਪਾ ਬੇਨਕਾਬ : ਮਨੀਸ਼ ਤਿਵਾੜੀ

ਉਨ੍ਹਾਂ ਦੱਸਿਆ ਕਿ ਨਸ਼ਿਆਂ ਦਾ ਜੜ੍ਹੋਂ ਖਾਤਮਾ ਕਰਨ ਅਤੇ ਨਸ਼ਾ ਸਮੱਗਲਰਾਂ ਨੂੰ ਜੇਲ ਦੀਆਂ ਸੀਖਾਂ ਪਿੱਛੇ ਪਹੁੰਚਾਉਣ ਲਈ ਕਮਿਸ਼ਨਰੇਟ ਪੁਲਸ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਅਧਿਕਾਰੀ ਦੀ ਕਿਸੇ ਨਸ਼ਾ ਸਮੱਗਲਰ ਨਾਲ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਇਸ ਜੰਗ ਵਿਚ ਕਮਿਸ਼ਨਰੇਟ ਪੁਲਸ ਨੂੰ ਸਹਿਯੋਗ ਦੇਣ।

ਇਹ ਵੀ ਪੜ੍ਹੋ: ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

shivani attri

This news is Content Editor shivani attri