ਜਲੰਧਰ ਕਮਿਸ਼ਨਰੇਟ ਪੁਲਸ ਨੇ 1 ਕਿਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

03/01/2024 4:28:41 PM

ਜਲੰਧਰ (ਵਰੁਣ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਕਿਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਨਸ਼ੇ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ਹਿਰ ਅੰਦਰ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਲੰਧਰ ਦੇ ਬਾਬਾ ਬੁੱਢਾ ਜੀ ਨਗਰ ਨੇਹਰ ਪੁਲੀ, ਬਸਤੀ ਬਾਵਾ ਖੇਲ ਨੇੜੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। 

ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਇਕ ਇਤਲਾਹ ਦੇ ਆਧਾਰ 'ਤੇ ਚੈਕਿੰਗ ਦੌਰਾਨ ਇਕ ਹੌਂਡਾ ਐਕਟਿਵਾ ਸਕੂਟਰ ਪੀ. ਬੀ.39-ਐੱਲ. ਓ-2321 ਨੂੰ ਰੋਕਿਆ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਚੈਕਿੰਗ ਦੌਰਾਨ ਸਕੂਟਰ ਸਵਾਰ ਕੋਲੋਂ ਇਕ ਕਿਲੋ ਅਫ਼ੀਮ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਤੁਰੰਤ ਸਕੂਟਰ ਸਵਾਰ ਨੂੰ ਕਾਬੂ ਕਰ ਲਿਆ, ਜਿਸ ਦੀ ਪਛਾਣ ਗੁਰਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਥਾਣਾ ਸੁਭਾਨਪੁਰ ਕਪੂਰਥਲਾ ਵਜੋਂ ਹੋਈ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਭਾਜਪਾ ’ਚ ਦਾਅਵੇਦਾਰਾਂ ਦੀ ਸੂਚੀ 'ਚ ਜ਼ਿਆਦਾਤਰ ਚਿਹਰੇ ਹਿੰਦੂ, ਲੁਧਿਆਣਾ ਲੋਕ ਸਭਾ ਸੀਟ ’ਤੇ ਵਧੀ ਦਾਅਵੇਦਾਰੀ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਤੇ ਆਬਕਾਰੀ ਐਕਟ ਦੀਆਂ ਧਾਰਾਵਾਂ ਅਧੀਨ ਦੋ ਐੱਫ਼. ਆਈ. ਆਰ. ਪਹਿਲਾਂ ਹੀ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸਵਪਨ ਸ਼ਰਮਾ ਨੇ ਜਲੰਧਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਕਮਿਸ਼ਨਰੇਟ ਪੁਲਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ: ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਕਾਂਗਰਸ ਦਾ ਹੰਗਾਮਾ, ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News