ਜਲੰਧਰ ਕਮਿਸ਼ਨਰੇਟ ਪੁਲਸ ਨੇ 1.2 ਕਿਲੋ ਅਫ਼ੀਮ ਸਮੇਤ ਇਕ ਔਰਤ ਨੂੰ ਕੀਤਾ ਗ੍ਰਿਫ਼ਤਾਰ
Friday, Jun 21, 2024 - 05:47 PM (IST)
ਜਲੰਧਰ (ਮਹੇਸ਼)- ਨਸ਼ਿਆਂ ਦੀ ਅਲਾਮਤ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਇਕ ਔਰਤ ਨੂੰ 1.2 ਕਿਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਰਾਮਾ ਮੰਡੀ ਚੌਂਕ ਨੇੜੇ ਗਸ਼ਤ ਦੌਰਾਨ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਔਰਤ ਨੂੰ ਬੱਚੇ ਅਤੇ ਇਕ ਬੈਗ ਸਮੇਤ ਵੇਖਿਆ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਵੇਖ ਕੇ ਔਰਤ ਨੇ ਸ਼ੱਕੀ ਤੌਰ 'ਤੇ ਆਪਣਾ ਬੈਗ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਔਰਤ ਦਾ ਪਿੱਛਾ ਕੀਤਾ ਅਤੇ ਉਸ ਨੂੰ ਪੁੱਛਗਿੱਛ ਲਈ ਰੋਕ ਲਿਆ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਲਾਵਾਰਸ ਬੈਗ ਦੀ ਤਲਾਸ਼ੀ ਦੌਰਾਨ 1.2 ਕਿਲੋ ਅਫ਼ੀਮ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਗਾਇਤਰੀ ਵਾਸੀ ਮੋਹਨ ਸਰੂਪ ਵਾਸੀ ਫਤਿਹਗੰਜ ਬਰੇਲੀ ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਥਾਣਾ ਕੈਂਟ ਜਲੰਧਰ ਵਿਖੇ ਐੱਫ਼. ਆਈ. ਆਰ. ਨੰਬਰ 73 ਮਿਤੀ 19-06-2024 ਅਧੀਨ 18-61-85 ਐੱਨ. ਡੀ. ਪੀ. ਐੱਸ. ਐਕਟ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: ਕਾਂਗਰਸ ਦੀ ਸੁਰਿੰਦਰ ਕੌਰ ਤੇ ਅਕਾਲੀ ਦਲ ਦੀ ਸੁਰਜੀਤ ਕੌਰ ਨੇ ਭਰੀ ਨਾਮਜ਼ਦਗੀ
ਪੁਲਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵੇਰਵੇ ਹਨ ਤਾਂ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜੇ ਤੱਕ ਪੁਲਸ ਨੂੰ ਗ੍ਰਿਫ਼ਤਾਰ ਔਰਤ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ। ਸਵਪਨ ਸ਼ਰਮਾ ਨੇ ਸ਼ਹਿਰ ਵਿੱਚੋਂ ਨਸ਼ਿਆਂ ਦੇ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਜ਼ਿਲ੍ਹਾ ਪੁਲਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਨਿਹੰਗ ਸਿੰਘਾਂ ਤੇ ਪੁਲਸ ਵਿਚਾਲੇ ਝੜਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।