ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ, ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Friday, Aug 09, 2024 - 06:36 PM (IST)

ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ, ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਜਲੰਧਰ (ਵਰੁਣ)- ਜਲੰਧਰ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਸ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਕਮਿਸ਼ਨਰੇਟ ਪੁਲਸ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਸੀ. ਆਈ. ਏ. ਸਟਾਫ਼ ਜਲੰਧਰ ਦੀ ਟੀਮ ਵਾਈ-ਪੁਆਇੰਟ ਹਰਨਾਮ ਦਾਸ ਪੁਰਾ ਜਲੰਧਰ ਨੇੜੇ ਮੌਜੂਦ ਸੀ, ਜਦੋਂ ਉਨ੍ਹਾਂ ਨੇ ਇਕ ਸ਼ੱਕੀ ਵਿਅਕਤੀ ਨੂੰ ਵੇਖਿਆ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਸ ਨੇ ਉਸ ਦੇ ਕਬਜ਼ੇ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਉਕਤ ਨੌਜਵਾਨ ਦੀ ਪਛਾਣ ਨਰੇਸ਼ ਉਰਫ਼ ਚੀਨੂ ਪੁੱਤਰ ਧਰਮਪਾਲ ਵਾਸੀ ਈ. ਐੱਫ਼.-228 ਮੰਡੀ ਰੋਡ ਬਾਰਦਾਨਾ ਬਾਜ਼ਾਰ ਜਲੰਧਰ ਵਜੋਂ ਕੀਤੀ। 
ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ 2 ਜਲੰਧਰ ਵਿਖੇ ਐੱਫ਼. ਆਈ. ਆਰ. 86 ਮਿਤੀ 6 ਅਗਸਤ ਅਧੀਨ 21/29-61-85 ਐੱਨ. ਡੀ. ਪੀ. ਐੱਸ. ਐਕਟ ਦਰਜ ਕੀਤੀ ਗਈ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸੌਰਵ ਕੁਮਾਰ ਪੁੱਤਰ ਡੋਗਰ ਮੱਲ ਵਾਸੀ ਈ. ਜੀ-796 ਮੰਡੀ ਰੋਡ ਨੇੜੇ ਰੇਲਵੇ ਸਟੇਸ਼ਨ ਪੀ. ਐੱਸ. ਨਿਊ ਬਾਰਾਦਰੀ ਜਲੰਧਰ ਵੀ ਚੀਨੂ ਨਾਲ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸੀ। 

ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਇਸ ਇਲਾਕੇ 'ਚ ਬਣੇ ਸੋਕੇ ਵਰਗੇ ਹਾਲਾਤ, 15 ਫੁੱਟ ਹੇਠਾਂ ਡਿੱਗਿਆ ਪਾਣੀ ਦਾ ਪੱਧਰ

ਇਸ ਤੋਂ ਬਾਅਦ ਪੁਲਸ ਕਮਿਸ਼ਨਰ ਨੇ ਕਿਹਾ ਕਿ ਪੁਲਸ ਨੇ ਇਸ ਮਾਮਲੇ ਵਿੱਚ ਸੌਰਵ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ-ਇਕ ਐੱਫ਼. ਆਈ. ਆਰ. ਪਹਿਲਾਂ ਹੀ ਪੈਂਡਿੰਗ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ- ਰੈੱਡ ਅਲਰਟ 'ਤੇ ਪੰਜਾਬ, ਜਲੰਧਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ 'ਤੇ ਕੀਤੀ ਪੁਲਸ ਦੀ ਤਾਇਨਾਤੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News