ਜਲੰਧਰ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 3 ਹੋਰ ਨਵੇਂ ਮਾਮਲੇ ਆਏ ਸਾਹਮਣੇ

Saturday, May 30, 2020 - 09:43 PM (IST)

ਜਲੰਧਰ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 3 ਹੋਰ ਨਵੇਂ ਮਾਮਲੇ ਆਏ ਸਾਹਮਣੇ

ਜਲੰਧਰ,(ਰੱਤਾ): ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ। ਅੱਜ ਜਲੰਧਰ 'ਚ ਕੋਰੋਨਾ ਦੇ 3 ਹੋਰ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ 'ਚ 38 ਸਾਲ ਦੀ ਮਹਿਲਾ, 24 ਸਾਲ ਦਾ ਨੌਜਵਾਨ ਤੇ 15 ਸਾਲਾਂ ਨਾਬਾਲਗ ਬੱਚਾ ਸ਼ਾਮਲ ਹੈ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 250 ਹੋ ਗਈ ਹੈ। ਜਿਨ੍ਹਾਂ 'ਚੋਂ 206 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁਕੇ ਹਨ ਜਦਕਿ 8 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁਕੀ ਹੈ। ਸਿਹਤ ਵਿਭਾਗ ਦੇ ਆਂਕੜਿਆਂ ਦੇ ਮੁਤਾਬਕ ਜ਼ਿਲਾ ਜਲੰਧਰ 'ਚ ਹੁਣ 33 ਐਕਟਿਵ ਕੇਸ ਹਨ, ਜਿਨ੍ਹਾਂ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ।


author

Deepak Kumar

Content Editor

Related News