ਫਲੈਗ ਮਾਰਚ ਦੌਰਾਨ ਪੁਲਸ ਕਮਿਸ਼ਨਰ ਨੇ ਕਰਫਿਊ ਦੌਰਾਨ ਲੋਕਾਂ ਨਾਲ ਕੀਤੀ ਗੱਲਬਾਤ

04/08/2020 4:05:57 PM

ਜਲੰਧਰ (ਸੁਧੀਰ, ਚੋਪੜਾ)— ਕੋਰੋਨਾ ਵਾਇਰਸ ਨੂੰ ਲੈ ਕੇ ਚੱਲ ਰਹੇ ਲਾਕਡਾਊਨ ਦੇ ਮੱਦੇਨਜ਼ਰ ਪੁਲਸ ਕਮਿਸ਼ਨਰ ਦਿਨ-ਰਾਤ ਸ਼ਹਿਰ ਦਾ ਦੌਰਾ ਕਰਕੇ ਸ਼ਹਿਰ ਦਾ ਜਾਇਜ਼ਾ ਲੈ ਰਹੇ ਹਨ। ਇਸ ਸਿਲਸਿਲੇ 'ਚ ਬੀਤੇ ਦਿਨ ਫਿਰ ਪੁਲਸ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਸ ਦੇ ਅਹੁਦੇਦਾਰਾਂ ਦੇ ਨਾਲ ਸ਼ਹਿਰ ਦੇ ਅੰਦਰੂਨੀ ਹਿੱਸਿਆਂ 'ਚ ਫਲੈਗ ਮਾਰਚ ਕੱਢ ਕੇ ਸ਼ਹਿਰ ਦਾ ਜਾਇਜ਼ਾ ਲਿਆ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਕਿਸ਼ਨਪੁਰਾ ਚੌਕ ਅਤੇ ਸ਼ਹਿਰ ਦੇ ਕੁਝ ਹੋਰ ਹਿੱਸਿਆਂ 'ਚ ਲੋਕਾਂ ਅਤੇ ਬੱਚਿਆਂ ਦੇ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਲੋਕ ਕਰਫਿਊ ਨਿਯਮਾਂ ਦੀ ਪਾਲਣਾ ਕਰ ਰਹੇ ਹਨ।

PunjabKesari

ਉਨ੍ਹਾਂ ਦੱਸਿਆ ਕਿ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਲਗਾਤਾਰ ਪੁਲਸ ਦਾ ਡੰਡਾ ਚੱਲ ਰਿਹਾ ਹੈ। ਭੁੱਲਰ ਨੇ ਦੱਸਿਆ ਕਿ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਅੱਜ ਤੱਕ ਕਮਿਸ਼ਨਰੇਟ ਪੁਲਸ ਨੇ ਵੱਖ-ਵੱਖ ਥਾਣਿਆਂ 'ਚ 165 ਮਾਮਲੇ ਦਰਜ ਕਰ ਕੇ 229 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਪੁਲਸ ਨੇ 3147 ਚਲਾਨ ਅਤੇ 302 ਵਾਹਨਾਂ ਨੂੰ ਜ਼ਬਤ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਡਰੋਨ ਦੇ ਜ਼ਰੀਏ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਸ ਦਾ ਡੰਡਾ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਿਦੇਸ਼ਾਂ ਦੇ ਹਾਲਾਤ ਤੋਂ ਸਿੱਖਿਆ ਲੈ ਕੇ ਘਰਾਂ 'ਚ ਪਰਿਵਾਰ ਅਤੇ ਬੱਚਿਆਂ ਦੇ ਨਾਲ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਤੋਂ ਇਲਾਵਾ ਡਿਊਟੀ 'ਤੇ ਤਾਇਨਾਤ ਪੁਲਸ ਮੁਲਾਜ਼ਮ ਦੀ ਸਿਹਤ ਦਾ ਪ੍ਰਸ਼ਾਸਨ ਵੱਲੋਂ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਲਾਈਨਜ਼ ਦੇ ਡਾਕਟਰ ਨਾਕਿਆਂ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਚੈੱਕ ਕਰ ਰਹੇ ਹਨ। ਭੁੱਲਰ ਨੇ ਦੱਸਿਆ ਕਿ ਨਾਕਿਆਂ 'ਤੇ ਪੁਲਸ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ, ਮਾਸਕ ਅਤੇ ਸਾਬਣ ਵੀ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪਿਛਲੇ ਦਿਨ ਵੀ ਸਾਬਣ ਅਤੇ ਸੈਨੇਟਾਈਜ਼ਰ ਨਵੇਂ ਮੰਗਵਾ ਕੇ ਮੁਲਾਜ਼ਮਾਂ ਨੂੰ ਵੰਡੇ ਗਏ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਕਰਫਿਊ ਨਿਯਮਾਂ ਦੀ ਪਾਲਣਾ ਕਰਨ ਅਤੇ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ। ਉਨ੍ਹਾਂ ਸਾਫ ਕਿਹਾ ਕਿ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਸ ਸਖਤ ਕਾਰਵਾਈ ਕਰੇਗੀ।


shivani attri

Content Editor

Related News