29 ਸਤੰਬਰ ਨੂੰ ਬੰਦ ਰਹੇਗਾ ਜਲੰਧਰ-ਦਿੱਲੀ ਨੈਸ਼ਨਲ ਹਾਈਵੇ, ਪੜ੍ਹੋ ਕਿਉਂ?

09/20/2022 10:15:24 PM

ਜਲੰਧਰ : ਸੰਯੁਕਤ ਕਿਸਾਨ ਮੋਰਚਾ ਇਕ ਵਾਰ ਫਿਰ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਜਾ ਰਿਹਾ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 29 ਸਤੰਬਰ ਨੂੰ ਪਿੰਡ ਧੰਨੋਵਾਲੀ ਨੇੜੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਨੂੰ ਜਾਮ ਕਰਕੇ ਰੇਲਵੇ ਫਾਟਕ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਭਾਰਤ-ਆਸਟ੍ਰੇਲੀਆ ਟੀ-20 ਮੈਚ : CM ਮਾਨ ਪਹੁੰਚੇ PCA ਕ੍ਰਿਕਟ ਸਟੇਡੀਅਮ ਮੁਹਾਲੀ

ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚਾ ਅਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਗੰਨੇ ਦੇ ਰੇਟ ’ਚ 450 ਰੁਪਏ ਪ੍ਰਤੀ ਕੁਇੰਟਲ ਤੇ ਖੰਡ ਮਿੱਲਾਂ ਨੂੰ 1 ਨਵੰਬਰ ਤੋਂ ਚਾਲੂ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਕੋਰੋਨਾ ਦੌਰਾਨ ਨੁਕਸਾਨੀ ਗਈ ਝੋਨੇ ਦੀ ਫਸਲ ਦੀ ਗਿਰਦਾਵਰੀ ਅਤੇ ਲੰਪੀ ਸਕਿਨ ਕਾਰਨ ਪਸ਼ੂਆਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਬੀਮਾਰੀ ਹੋਣ ਕਾਰਨ ਦੁੱਧ ’ਚ ਕਿੱਲਤ ਆ ਰਹੀ ਹੈ ਅਤੇ ਸਰਕਾਰ ਨਕਲੀ ਦੁੱਧ ਵੇਚਣ ਵਾਲਿਆਂ ’ਤੇ ਲਗਾਮ ਲਾਉਣ ’ਚ ਵੀ ਨਾਕਾਮ ਸਾਬਤ ਹੋ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ 30 ਸਤੰਬਰ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। 23 ਸਤੰਬਰ ਨੂੰ ਲੁਧਿਆਣਾ ’ਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ, ਜਿਸ ’ਚ ਧਰਨੇ ਦੀ ਸਮੁੱਚੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

Manoj

This news is Content Editor Manoj