ਮੰਡੀਆਂ ''ਚ ਝੋਨੇ ਦੀ ਲਿਫ਼ਟਿੰਗ ਨੂੰ ਲੈ ਕੇ ਜਲੰਧਰ ਡਿਪਟੀ ਕਮਿਸ਼ਨਰ ਨੇ ਦਿੱਤੀਆਂ ਹਦਾਇਤਾਂ

Friday, Oct 18, 2024 - 11:31 AM (IST)

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਉਚਿਤ ਲਿਫ਼ਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐੱਸ. ਡੀ. ਐੱਮ. ਆਪਣੀ ਸਬ-ਡਿਵੀਜ਼ਨ ਅਧੀਨ ਖ਼ਰੀਦ ਕੇਂਦਰਾਂ ਦੀ ਲਗਾਤਾਰ ਸਮੀਖਿਆ ਕਰਨ ਤਾਂ ਕਿ ਕਿਸੇ ਵੀ ਮੰਡੀ ਵਿਚ ਕੋਈ ਸਮੱਸਿਆ ਨਾ ਹੋਵੇ।

PunjabKesari

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤਕ ਜ਼ਿਲੇ ਦੀਆਂ ਮੰਡੀਆਂ ਵਿਚ 109903 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 103230 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਦਾ 181 ਕਰੋੜ ਰੁਪਏ ਦਾ ਭੁਗਤਾਨ ਵੀ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਉਚਿਤ ਖਰੀਦ, ਲਿਫਟਿੰਗ ਅਤੇ ਸਮੇਂ ’ਤੇ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਅਧਿਕਾਰੀ ਖ਼ੁਦ ਨਿਯਮਿਤ ਤੌਰ ’ਤੇ ਮੰਡੀਆਂ ਵਿਚ ਜਾਣ ਅਤੇ ਉਚਿਤ ਲਿਫ਼ਟਿੰਗ ਯਕੀਨੀ ਬਣਾਉਣ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News