ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ ''ਤੇ ਛੱਡਣ ''ਤੇ ਲਗਾਈ ਰੋਕ

Thursday, Jul 02, 2026 - 02:26 PM (IST)

ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ ''ਤੇ ਛੱਡਣ ''ਤੇ ਲਗਾਈ ਰੋਕ

ਜਲੰਧਰ (ਪੁਨੀਤ)–ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਲੰਧਰ ਦੀ ਹੱਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ ’ਤੇ ਖੁੱਲ੍ਹੇ ਵਿਚ ਨਹੀਂ ਛੱਡੇਗਾ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਸੜਕਾਂ ਜਾਂ ਜਨਤਕ ਸਥਾਨਾਂ ’ਤੇ ਛੱਡੇ ਗਏ ਪਸ਼ੂਆਂ ਸਬੰਧੀ ਸੂਚਨਾ ਦੇਣਾ ਚਾਹੁੰਦਾ ਹੈ ਤਾਂ ਉਹ ਵ੍ਹਟਸਐਪ ਨੰਬਰ 96462-22555 ’ਤੇ ਸਬੰਧਤ ਸਥਾਨ ਅਤੇ ਫੋਟੋ ਭੇਜ ਕੇ ਜਾਣਕਾਰੀ ਦੇ ਸਕਦਾ ਹੈ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤਕ ਪ੍ਰਭਾਵੀ ਰਹਿਣਗੇ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News