ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਂਤਮਈ ਧਰਨਿਆਂ ਲਈ ਥਾਵਾਂ ਕੀਤੀਆਂ ਨਿਰਧਾਰਿਤ
Wednesday, Jul 19, 2023 - 11:08 AM (IST)

ਜਲੰਧਰ (ਚੋਪੜਾ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ’ਚ ਸ਼ਾਂਤਮਈ ਧਰਨੇ ਲਾਉਣ ਲਈ ਵੱਖ-ਵੱਖ ਥਾਵਾਂ ਨਿਰਧਾਰਿਤ ਕੀਤੀਆਂ ਹਨ, ਜਿਸ ਲਈ ਪੁਲਸ ਕਮਿਸ਼ਨਰ ਅਤੇ ਸਬੰਧਤ ਐੱਸ. ਡੀ. ਐੱਮਜ਼ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਹੋਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਧਰਨਿਆਂ ਦੌਰਾਨ ਕੋਈ ਵੀ ਹਥਿਆਰ ਚਾਕੂ, ਲਾਠੀਆਂ ਆਦਿ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਵੱਲੋਂ ਲਿਖ਼ਤੀ ਰੂਪ ’ਚ ਦਿੱਤਾ ਜਾਵੇਗਾ ਕਿ ਰੋਸ ਮਾਰਚ/ਧਰਨੇ ਨੂੰ ਸ਼ਾਂਤਮਈ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਰਾਹਤ ਭਰੀ ਖ਼ਬਰ: ਅੱਜ ਤੋਂ ਆਮ ਵਾਂਗ ਚੱਲਣਗੀਆਂ ਇਸ ਟਰੈਕ ਤੋਂ ਸਾਰੀਆਂ ਰੇਲ ਗੱਡੀਆਂ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੁਲਸ ਕਮਿਸ਼ਨਰ ਅਤੇ ਐੱਸ. ਡੀ. ਐੱਮ. ਜਲੰਧਰ ਦੇ ਅਧਿਕਾਰ ਖੇਤਰ ’ਚ ਪੁੱਡਾ ਗਰਾਊਂਡ ਦੇ ਸਾਹਮਣੇ ਤਹਿਸੀਲ ਕੰਪਲੈਕਸ, ਦੇਸ਼ ਭਗਤ ਯਾਦਗਰ ਹਾਲ, ਬਲਟਰਨ ਪਾਰਕ ਅਤੇ ਦੁਸਹਿਰਾ ਗਰਾਊਂਡ ਜਲੰਧਰ ਛਾਉਣੀ ਜਲੰਧਰ ਦੀ ਹਦੂਦ ਅੰਦਰ ਸ਼ਾਂਤਮਈ ਧਰਨਿਆਂ ਲਈ ਰੱਖੇ ਗਏ ਹਨ। ਇਸੇ ਤਰ੍ਹਾਂ ਕਰਤਾਰਪੁਰ ’ਚ ਇੰਪਰੂਵਮੈਂਟ ਟਰੱਸਟ ਗਰਾਊਂਡ, ਭੋਗਪੁਰ ’ਚ ਦਾਣਾ ਮੰਡੀ ਭੋਗਪੁਰ, ਨਕੋਦਰ ’ਚ ਕਪੂਰਥਲਾ ਰੋਡ ਦੇ ਪੱਛਮੀ ਪਾਸੇ, ਫਿਲੌਰ ’ਚ ਦਾਣਾ ਮੰਡੀ, ਸ਼ੈਫਾਬਾਦ ਤੇ ਸ਼ਾਹਕੋਟ ’ਚ ਨਗਰ ਪੰਚਾਇਤ ਕੰਪਲੈਕਸ ਸ਼ਾਂਤਮਈ ਧਰਨੇ/ਮੁਜ਼ਾਹਰਿਆਂ ਲਈ ਨਿਰਧਾਰਤ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕਿਸੇ ਧਰਨੇ/ਪ੍ਰਦਰਸ਼ਨ ਦੌਰਾਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਧਰਨਾ/ਪ੍ਰਦਰਸ਼ਨ ਪ੍ਰਬੰਧਕ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।