ਜਲੰਧਰ: ਫੁੱਟਬਾਲ ਚੌਂਕ ਨੇੜੇ ਸਥਿਤ ਜੀਨੀਅਸ ਕੰਸਲਟੈਂਸੀ ਇੰਮੀਗ੍ਰੇਸ਼ਨ ਦਫ਼ਤਰ ’ਚ ਲੋਕਾਂ ਵੱਲੋਂ ਹੰਗਾਮਾ

08/02/2021 7:29:50 PM

ਜਲੰਧਰ (ਸੋਨੂੰ)— ਇਥੋਂ ਦੇ ਫੁੱਟਬਾਲ ਚੌਂਕ ਨੇੜੇ ਸਥਿਤ ਜੀਨੀਅਸ ਕੰਸਲਟੈਂਸੀ ਇੰਮੀਗ੍ਰੇਸ਼ਨ ਦਫ਼ਤਰ ’ਚ ਅੱਜ ਕੁਝ ਲੋਕਾਂ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਹੰਗਾਮੇ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ-2 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਨੂੰ ਵਿਦੇਸ਼ ਭੇਜਣ ਲਈ ਇਸ ਇੰਮੀਗ੍ਰੇਸ਼ਨ ਕੰਪਨੀ ਨੂੰ ਲੱਖਾਂ ਰੁਪਏ ਦਿੱਤੇ ਸਨ। ਇਸ ਦੇ ਬਾਵਜੂਦ ਵੀ ਏਜੰਟ ਅਤੇ ਇੰਮੀਗ੍ਰੇਸਨ ਦਾ ਮਾਲਕ ਰੁਪਏ ਲੈ ਕੇ ਮੈਂਬਰਾਂ ਨੂੰ ਬਾਹਰ ਨਹੀਂ ਭੇਜ ਰਿਹਾ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕਰ ਰਿਹਾ ਹੈ। 

ਇਹ ਵੀ ਪੜ੍ਹੋ: ਦੋਸਤ ਬਣਿਆ ਜਾਨ ਦਾ ਦੁਸ਼ਮਣ, ਭਗਤਾ ਭਾਈ ਵਿਖੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ

ਪਰਿਵਾਰਕ ਮੈਂਬਰਾਂ ਨਾਲ ਆਈ ਨੀਤੂ ਬਾਲਾ ਨੇ ਦੱਸਿਆ ਕਿ ਇੰਨੀਗ੍ਰੇਸ਼ਨ ਦਫ਼ਤਰ ਵਿਚ 1 ਲੱਖ 31 ਹਜ਼ਾਰ ਰੁਪਏ ਦਿੱਤੇ ਸਨ, ਜਿਸ ਤੋਂ ਬਾਅਦ ਇੰਮੀਗ੍ਰੇਸ਼ਨ ਦਾ ਮਾਲਕ ਨਾ ਹੀ ਪੈਸੇ ਵਾਪਸ ਕਰ ਰਹੇ ਹਨ। ਉਥੇ ਹੀ ਇਕ ਬੀਬੀ ਨੇ ਦੱਸਿਆ ਕਿ ਇੰਮੀਗ੍ਰੇਸ਼ਨ ਦੇ ਮਾਲਕ ਨੇ 1 ਲੱਖ 32 ਹਜ਼ਾਰ ਰੁਪਏ ਲਏ ਸਨ ਅਤੇ ਉਨ੍ਹਾਂ ਦੇ ਬੇਟੇ ਨੂੰ ਇਕ ਹਫ਼ਤੇ ਦੇ ਅੰਦਰ ਵਿਦੇਸ਼ ਭੇਜਣ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਨਾ ਉਨ੍ਹਾਂ ਦੇ ਬੇਟੇ ਨੂੰ ਬਾਹਰ ਭੇਜਿਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਅਜੇ ਤੱਕ ਵਾਪਸ ਕੀਤੇ ਗਏ। 


ਇਕ ਹੋਰ ਮੈਂਬਰ ਯਸ਼ਪਾਲ ਨੇ ਕਿਹਾ ਕਿ ਇਸ ਇੰਮੀਗ੍ਰੇਸ਼ਨ ਦਫ਼ਤਰ ਦੇ ਮਾਲਕ ਨਾਲ 4 ਲੱਖ 80 ਹਜ਼ਾਰ ’ਚ ਬੇਟੇ ਨੂੰ ਵਿਦੇਸ਼ ਭੇਜਣ ਦੀ ਗੱਲ ਹੋਈ ਸੀ, ਜਿਸ ਤੋਂ ਬਾਅਦ 1 ਲੱਖ 31 ਹਜ਼ਾਰ ਰੁਪਏ ਦੇ ਦਿੱਤੇ ਗਏ ਸਨ।

ਉਨ੍ਹਾਂ ਦੋਸ਼ ਲਾਉਂਦੇ ਕਿਹਾ ਕਿ ਇੰਮੀਗ੍ਰੇਸ਼ਨ ਕੰਪਨੀ ਵਾਲੇ ਰੁਪਏ ਵੀ ਲੈ ਲੈਂਦੇ ਹਨ ਅਤੇ ਨਕਲੀ ਵੀਜ਼ਾ ਵਿਖਾਉਂਦੇ ਹਨ। ਅੱਜ ਉਹ ਆਪਣੇ ਪੈਸੇ ਲੈਣ ਲਈ ਇਥੇ ਆਏ ਤਾਂ ਇੰਮੀਗ੍ਰੇਸ਼ਨ ਦਫ਼ਤਰ ਦਾ ਮਾਲਕ ਨਹੀਂ ਮਿਲਿਆ ਅਤੇ ਨਾ ਹੀ ਉਨ੍ਹਾਂ ਨੂੰ ਏਜੰਟ ਮਿਲ ਰਿਹਾ ਹੈ। ਉਥੇ ਹੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਦੋ ਲੋਕਾਂ ਨਾਲ ਠੱਗੀ ਮਾਰਨ ਦੀ ਗੱਲ ਸਾਹਮਣੇ ਆ ਰਹੀ ਹੈ। ਜਾਂਚ ਦੇ ਬਾਅਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਟੋਕੀਓ ਓਲੰਪਿਕਸ ਦੀਆਂ ਖੇਡਾਂ ਵੇਖ ਸੁਖਬੀਰ ਨੂੰ ਆਏ ਪੁਰਾਣੇ ਦਿਨ ਯਾਦ, ਪੋਸਟ ਪਾ ਕੇ ਖ਼ਿਡਾਰੀਆਂ ਦਾ ਵਧਾਇਆ ਹੌਂਸਲਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

shivani attri

This news is Content Editor shivani attri