ਜਲੰਧਰ ਨਿਵਾਸੀਆਂ ਦੀ ਸੇਵਾ ਕਰਨਾ ਜ਼ਿੰਦਗੀ ਦੇ ਸੁਨਹਿਰੀ ਪਲਾਂ ’ਚ ਸ਼ਾਮਲ : ਵਰਿੰਦਰ ਕੁਮਾਰ ਸ਼ਰਮਾ

06/16/2020 7:54:01 AM

ਜਲੰਧਰ,(ਚੋਪੜਾ)–ਜ਼ਿਲਾ ਜਲੰਧਰ ਵਿਚ 3 ਸਾਲ ਤੋਂ ਜ਼ਿਆਦਾ ਸਮੇਂ ਲਈ ਬਤੌਰ ਡਿਪਟੀ ਕਮਿਸ਼ਨਰ ਸ਼ਾਨਦਾਰ ਸੇਵਾਵਾਂ ਦੇਣ ਦੌਰਾਨ ਜਲੰਧਰ ਨਿਵਾਸੀਆਂ ਦੀ ਸੇਵਾ ਕਰਨਾ ਜ਼ਿੰਦਗੀ ਦੇ ਸੁਨਹਿਰੀ ਪਲਾਂ ਵਿਚ ਸ਼ਾਮਲ ਹੋ ਗਿਆ ਹੈ। ਉਕਤ ਸ਼ਬਦ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਹੇ। 

ਜ਼ਿਕਰਯੋਗ ਹੈ ਕਿ ਵਰਿੰਦਰ ਸ਼ਰਮਾ ਦਾ ਬੀਤੇ ਦਿਨੀਂ ਲੁਧਿਆਣਾ ਵਿਚ ਬਤੌਰ ਡਿਪਟੀ ਕਮਿਸ਼ਨਰ ਤਬਾਦਲਾ ਹੋ ਗਿਆ ਹੈ। ਬੀਤੇ ਦਿਨ ਪ੍ਰਸ਼ਾਸਨਿਕ ਕੰਪਲੈਕਸ ਵਿਚ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਭਾਵਭਿੰਨੀ ਵਿਦਾਇਗੀ ਪਾਰਟੀ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਲੋਕਾਂ ਤੋਂ ਮਿਲੇ ਪਿਆਰ ਅਤੇ ਸਹਿਯੋਗ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਇਸ ਮੌਕੇ ਏ. ਡੀ. ਸੀ. ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਐੱਸ. ਡੀ. ਐੱਮ. ਰਾਹੁਲ ਸਿੰਧੂ, ਸੰਜੀਵ ਸ਼ਰਮਾ, ਮਾਲੀਆ ਅਧਿਕਾਰੀ ਮਨੋਹਰ ਲਾਲ ਅਤੇ ਪ੍ਰਧਾਨ ਕਰਮਚਾਰੀ ਯੂਨੀਅਨ ਡਿਪਟੀ ਕਮਿਸ਼ਨਰ ਦਫਤਰ ਤੇਜਿੰਦਰ ਸਿੰਘ ਵਲੋਂ ਜਲੰਧਰ ਦੇ ਵਿਕਾਸ ਵਿਚ ਡਿਪਟੀ ਕਮਿਸ਼ਨਰ ਵਲੋਂ ਦਿੱਤੀਆਂ ਗਈਆਂ ਸੇਵਾਵਾਂ ਅਤੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਅਤੇ ਦਫਤਰ ਦੇ ਅਧਿਕਾਰੀਆਂ ਅਤੇ ਸਟਾਫ ਨਾਲ ਭਾਵਨਾਤਮਕ ਲਗਾਅ ਦੀ ਵੀ ਪ੍ਰਸ਼ੰਸਾ ਕੀਤੀ ਗਈ।
 


Lalita Mam

Content Editor

Related News