ਚਿੱਕ-ਚਿੱਕ ਹਾਊਸ ਨੇੜੇ ਹੋਏ ਹਾਦਸੇ ਮਗਰੋਂ ਜਲੰਧਰ ਪੁਲਸ ਦੀ ਸਖ਼ਤੀ, ਭਾਰੀ ਵਾਹਨਾਂ ਦੀ ਐਂਟਰੀ ’ਤੇ ਰੋਕ ਲਈ ਮੁਹਿੰਮ ਸ਼ੁਰੂ

05/09/2022 3:35:19 PM

ਜਲੰਧਰ (ਸੁਧੀਰ)– ਜਲੰਧਰ ਸ਼ਹਿਰ ’ਚ ਭਾਰੀ ਵਾਹਨਾਂ ਦੀ ਐਂਟਰੀ ’ਤੇ ਰੋਕ ਲਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਦਰਅਸਲ ਬੀਤੇ ਦਿਨੀਂ ਫੁੱਟਬਾਲ ਚੌਂਕ ਅਤੇ ਚਿੱਕ-ਚਿੱਕ ਹਾਊਸ ਨੇੜੇ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਸ਼ਹਿਰ ਵਾਸੀਆਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਪੁਲਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ’ਚ ਸਵੇਰੇ 6 ਤੋਂ ਰਾਤ 10 ਵਜੇ ਤਕ ਭਾਰੀ ਵਾਹਨਾਂ ’ਤੇ ਰੋਕ ਲਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਸਿੱਖਿਆ ਮਹਿਕਮੇ ਦਾ ਵੱਡਾ ਫ਼ੈਸਲਾ, ਡਬਲ ਸ਼ਿਫ਼ਟ ’ਚ ਲੱਗਣਗੇ ਹੁਣ ਪੰਜਾਬ ਦੇ ਸਰਕਾਰੀ ਸਕੂਲ

PunjabKesari

ਉਨ੍ਹਾਂ ਅਧਿਕਾਰੀਆਂ ਨੂੰ ਸਾਫ਼ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਨ ਦਿ ਸਪਾਟ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲਸ ਕਰਮਚਾਰੀਆਂ ਨੂੰ ਵੀ ਚਿਤਾਵਨੀ ਦਿੰਦੇ ਹੋਏ ਸਾਫ਼ ਕਿਹਾ ਕਿ ਜੇਕਰ ਕਿਸੇ ਵੀ ਮੁਲਾਜ਼ਮ ਦੀ ਕੋਈ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਵਿਰੁੱਧ ਸਖਤ ਐਕਸ਼ਨ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ’ਚ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪੁਲਸ ਮੁਲਾਜ਼ਮ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਉਂਦਾ ਤਾਂ ਲੋਕ ਉਸ ਦੀ ਸੂਚਨਾ ਤੁਰੰਤ ਉਨ੍ਹਾਂ ਨੂੰ ਦੇਣ। ਇਸ ਮੌਕੇ ਏ. ਡੀ. ਸੀ. ਪੀ. ਸੁਹੇਲ ਮੀਰ, ਏ. ਸੀ. ਪੀ. ਅਤੇ ਟਰੈਫ਼ਿਕ ਪੁਲਸ ਦੇ ਜ਼ੋਨ ਇੰਚਾਰਜ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਧੀਆਂ ਵਾਂਗ ਰੱਖੀ ਨੂੰਹ ਨੇ ਕਰ ਵਿਖਾਇਆ ਕਮਾਲ, ਸਹੁਰਿਆਂ ਦਾ ਨਾਂ ਇੰਝ ਕੀਤਾ ਰੌਸ਼ਨ

ਵਰਣਨਯੋਗ ਹੈ ਕਿ ਬੀਤੇ ਦਿਨੀਂ ਚਿੱਕ-ਚਿੱਤ ਹਾਊਸ ਨੇੜੇ ਨੇਹਾ ਨਾਂ ਦੀ ਵਿਆਹੁਤਾ ਆਪਣੇ ਮਾਂ ਬਾਪ ਅਤੇ ਛੋਟੇ ਬੱਚੇ ਨਾਲ ਘਰੋਂ ਮੋਟਰਸਾਈਕਲ ’ਤੇ ਆਦਰਸ਼ ਪਾਰਕ ਨੇੜੇ ਸੈਰ ਕਰਨ ਲਈ ਜਾ ਰਹੀ ਸੀ। ਇਸੇ ਦੌਰਾਨ ਚਿੱਕ-ਚਿੱਕ ਹਾਊਸ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੇਹਾ ਨਾਂ ਦੀ ਵਿਆਹੁਤਾ ਟਰੱਕ ਦੀ ਲਪੇਟ ਵਿਚ ਆ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ’ਚ ਪਰਿਵਾਰ ਦੇ ਹੋਰ ਮੈਂਬਰ ਵਾਲ-ਵਾਲ ਬਚੇ। ਸ਼ਹਿਰ ਵਿਚ ਸਵੇਰੇ ਘੁੰਮਦੇ ਤੇਜ਼ ਰਫ਼ਤਾਰ ਹੈਵੀ ਵਾਹਨਾਂ ਨੂੰ ਲੈ ਕੇ ਲੋਕਾਂ ਵਿਚ ਗੁੱਸਾ ਪਾਇਆ ਜਾ ਰਿਹਾ ਸੀ, ਜਿਸ ਕਾਰਨ ਕਮਿਸ਼ਨਰੇਟ ਪੁਲਸ ਨੇ ਭਾਰੀ ਵਾਹਨਾਂ ਦੇ ਸਵੇਰੇ 6 ਤੋਂ ਰਾਤ 10 ਵਜੇ ਤੱਕ ਸ਼ਹਿਰ ਵਿਚ ਐਂਟਰ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ।

ਇਹ ਵੀ ਪੜ੍ਹੋ:  ਪੰਜਾਬ ਪੁਲਸ ਬਾਰੇ ਵੱਡਾ ਖ਼ੁਲਾਸਾ: ਖ਼ੁਦ ਅਧਿਕਾਰੀ ਨੇ ਕਰੀਬ 10 ਪੁਲਸ ਮੁਲਾਜ਼ਮਾਂ ਨੂੰ ਬਣਾ ਦਿੱਤਾ ਚਿੱਟੇ ਦਾ ਆਦੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News