ਜਲੰਧਰ : ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਪਿਓ ਦਾ ਕੀਤਾ ਕਤਲ

06/11/2020 8:42:26 PM

ਜਲੰਧਰ: ਜਲੰਧਰ ਦੇ ਗੁਰੂ ਨਾਨਕਪੁਰਾ ਵੈਸਟ 'ਚ ਅੱਜ ਇਕ ਪੁੱਤ ਵਲੋਂ ਆਪਣੇ ਪਿਓ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਭੋਪਾਲ ਸਿੰਘ ਰਾਣਾ ਨਿਵਾਸੀ ਗੁਰੂ ਨਾਨਕਪੁਰਾ ਵੈਸਟ ਨਾਂ ਦੇ ਵਿਅਕਤੀ ਦੇ ਪੁੱਤਰ ਦਿਨੇਸ਼ ਦਾ ਘਰੇਲੂ ਵਿਵਾਦ ਦੇ ਚੱਲਦੇ ਝਗੜਾ ਹੋ ਗਿਆ, ਜਿਸ ਦੌਰਾਨ ਪੁੱਤਰ ਨੇ ਆਪਣੇ ਪਿਓ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਇਸ ਬਾਰੇ ਅਜੇ ਹੋਰ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ।


Deepak Kumar

Content Editor

Related News