ਸੁਰਖੀਆਂ ’ਚ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦਾ ਕਾਰਨਾਮਾ, ਜਿਸ ਨੇ ਵੀ ਦੇਖਿਆ ਰਹਿ ਗਿਆ ਹੈਰਾਨ
Friday, Jul 15, 2022 - 11:57 PM (IST)
ਜਲੰਧਰ : ਸੋਸ਼ਲ ਮੀਡੀਆ ’ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਨਗਰ ਨਿਗਮ ਦੇ ਕਰਮਚਾਰੀਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਨਗਰ ਨਿਗਮ ਦਾ ਕਰਮਚਾਰੀ ਟੈਂਕਰ ਲੈ ਕੇ ਸੜਕ ਵਿਚਕਾਰ ਡਿਵਾਈਡਰ ’ਤੇ ਲੱਗੇ ਦਰੱਖਤਾਂ ਅਤੇ ਪੌਦਿਆਂ ਨੂੰ ਪਾਣੀ ਦੇ ਰਿਹਾ ਹੈ।
ਹੈਰਾਨੀ ਦੀ ਗੱਲ ਇਹ ਹੈ ਕਿ ਇਹ ਪਾਣੀ ਧੁੱਪ ਵਿੱਚ ਨਹੀਂ ਸਗੋਂ ਮੀਂਹ ’ਚ ਦੇ ਰਿਹਾ ਹੈ। ਜੀ ਹਾਂ, ਮੀਂਹ ਦੌਰਾਨ ਨਗਰ ਨਿਗਮ ਦੀ ਗੱਡੀ ਪੌਦਿਆਂ ਨੂੰ ਪਾਣੀ ਦਿੰਦੀ ਨਜ਼ਰ ਆਈ, ਜਿਸ ਨੂੰ ਲੋਕਾਂ ਨੇ ਆਪਣੇ ਕੈਮਰੇ ’ਚ ਕੈਦ ਕਰ ਲਿਆ। ਹੁਣ ਇਹ ਵੀਡੀਓ ਵਾਇਰਲ ਹੋ ਰਹੀ ਹੈ ਅਤੇ ਲੋਕ ਖੂਬ ਹੱਸ ਰਹੇ ਹਨ। ਇਸ ਦੇ ਨਾਲ ਹੀ ਲੋਕ ਸੋਸ਼ਲ ਮੀਡੀਆ 'ਤੇ ਟਿੱਪਣੀਆਂ ਕਰ ਰਹੇ ਹਨ ਕਿ ਇਕ ਪਾਸੇ ਨਿਗਮ ਘਾਟੇ ’ਚ ਚੱਲ ਰਿਹਾ ਹੈ ਅਤੇ ਉਪਰੋਂ ਸਰਕਾਰੀ ਮਸ਼ੀਨਰੀ ਦੀ ਇਸ ਤਰ੍ਹਾਂ ਦੁਰਵਰਤੋਂ ਹੋ ਰਹੀ ਹੈ।
ਇਹ ਵੀ ਪੜ੍ਹੋ : ਸਿਮਰਨਜੀਤ ਮਾਨ ਪੂਰੀ ਦੁਨੀਆ 'ਚ ਸਿੱਖਾਂ ਦੇ ਅਕਸ ਨੂੰ ਢਾਅ ਲਾਉਣ ਦੀ ਕਰ ਰਹੇ ਕੋਸ਼ਿਸ਼ : ਸੁਖਬੀਰ ਬਾਦਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।