ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ਦੇ ਅਧਿਕਾਰੀ

Wednesday, Apr 15, 2026 - 04:13 PM (IST)

ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ਦੇ ਅਧਿਕਾਰੀ

ਜਲੰਧਰ (ਖੁਰਾਣਾ)–ਨਗਰ ਨਿਗਮ ਜਲੰਧਰ ਦੀ ਆਪ੍ਰੇਸ਼ਨ ਐਂਡ ਮੇਨਟੀਨੈਂਸ (ਓ. ਐਂਡ ਐੱਮ.) ਬ੍ਰਾਂਚ ਇਕ ਵਾਰ ਫਿਰ ਚਰਚਾ ਵਿਚ ਹੈ। ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਟਰੀਟ ਲਾਈਟ ਨਾਲ ਜੁੜੇ ਕੰਮਾਂ ਵਿਚ ਪਾਰਦਰਸ਼ਤਾ ਨੂੰ ਲੈ ਕੇ ਉੱਠੇ ਸਵਾਲਾਂ ਵਿਚਕਾਰ ਸਬੰਧਤ ਅਧਿਕਾਰੀਆਂ ਵਲੋਂ 1 ਸਾਲ ਦਾ ਜ਼ਰੂਰੀ ਰਿਕਾਰਡ ਹੁਣ ਤਕ ਮੁਹੱਈਆ ਨਹੀਂ ਕਰਵਾਇਆ ਗਿਆ ਹੈ, ਜਿਸ ਨਾਲ ਪੂਰੇ ਮਾਮਲੇ ’ਤੇ ਸ਼ੱਕ ਹੋਰ ਡੂੰਘਾ ਹੋ ਗਿਆ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਸਰਵਹਿੱਤ ਕੌਂਸਲ ਦੇ ਪ੍ਰਧਾਨ ਰਾਜਨ ਸ਼ਾਰਦਾ ਵੱਲੋਂ ਇਸ ਬ੍ਰਾਂਚ ਵਿਚ ਕਥਿਤ ਬੇਯਕੀਨੀਆਂ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿਚ ਕਈ ਅਹਿਮ ਬਿੰਦੂ ਉਠਾਏ ਗਏ ਸਨ, ਜਿਨ੍ਹਾਂ ਦੇ ਆਧਾਰ ’ਤੇ ਨਗਰ ਨਿਗਮ ਕਮਿਸ਼ਨਰ ਨੇ ਫਰਵਰੀ ਵਿਚ ਜੁਆਇੰਟ ਕਮਿਸ਼ਨਰ ਜ਼ਰੀਏ ਸਬੰਧਤ ਬ੍ਰਾਂਚ ਤੋਂ ਪਿਛਲੇ ਇਕ ਸਾਲ ਦੇ ਐਸਟੀਮੇਟ ਅਤੇ ਐੱਮ. ਬੀ. ਬੁੱਕ ਦਾ ਰਿਕਾਰਡ ਮੰਗਿਆ ਸੀ। ਦੱਸਿਆ ਜਾ ਰਿਹਾ ਹੈ ਕਿ 3 ਮਾਰਚ ਨੂੰ ਦੁਬਾਰਾ ਨਿਰਦੇਸ਼ ਜਾਰੀ ਕੀਤੇ ਗਏ ਪਰ ਉਸ ਦੇ ਬਾਵਜੂਦ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਇਸ ਦੇ ਬਾਅਦ ਸੁਪਰਿੰਟੈਂਡਿੰਗ ਇੰਜੀਨੀਅਰ (ਐੱਸ. ਈ.) ਪੱਧਰ ਤੋਂ ਵੀ ਰਿਮਾਈਂਡਰ ਜਾਰੀ ਕਰ ਕੇ ਸਖ਼ਤ ਹਦਾਇਤ ਦਿੱਤੀ ਗਈ, ਫਿਰ ਵੀ ਅਧਿਕਾਰੀਆਂ ਦਾ ਰਵੱਈਆ ਢਿੱਲਾ ਹੀ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

ਸੂਤਰਾਂ ਦੀ ਮੰਨੀਏ ਤਾਂ ਰਿਕਾਰਡ ਦੇਣ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਇਸ ਨੂੰ ਸੰਭਾਵਿਤ ਗੜਬੜੀਆਂ ਨੂੰ ਲੁਕਾਉਣ ਦੀ ਕੋਸ਼ਿਸ਼ ਦੇ ਰੂਪ ਵਿਚ ਵੀ ਦੇਖਿਆ ਜਾ ਰਿਹਾ ਹੈ। ਉਥੇ ਹੀ, ਵਿਭਾਗੀ ਪੱਧਰ ’ਤੇ ਸਾਫ਼ ਕਰ ਦਿੱਤਾ ਗਿਆ ਹੈ ਕਿ ਹੁਕਮਾਂ ਦੀ ਅਣਦੇਖੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਜ਼ਿੰਮੇਵਾਰੀ ਤੈਅ ਕਰ ਕੇ ਕਰਵਾਈ ਕੀਤੀ ਜਾਵੇਗੀ। ਇਸ ਪੂਰੇ ਘਟਨਾਚੱਕਰ ਨੇ ਨਗਰ ਨਿਗਮ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਜੂਨੀਅਰ ਇੰਜੀਨੀਅਰ (ਜੇ. ਈ.) ਅਤੇ ਸਬ-ਡਿਵੀਜ਼ਨਲ ਆਫਿਸਰ (ਐੱਸ. ਡੀ. ਓ.) ਪੱਧਰ ਦੇ ਅਧਿਕਾਰੀ, ਉੱਚ ਅਧਿਕਾਰੀਆਂ ਵਰਗੇ ਐੱਸ. ਈ., ਜੁਆਇੰਟ ਕਮਿਸ਼ਨਰ ਅਤੇ ਕਮਿਸ਼ਨਰ ਦੇ ਨਿਰਦੇਸ਼ਾਂ ਨੂੰ ਵੀ ਗੰਭੀਰਤਾ ਨਾਲ ਨਹੀਂ ਲੈ ਰਹੇ, ਜੋ ਸਿਸਟਮ ਦੀ ਕਮਜ਼ੋਰ ਸਥਿਤੀ ਨੂੰ ਉਜਾਗਰ ਕਰਦਾ ਹੈ। ਹੁਣ ਵੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਪ੍ਰਸ਼ਾਸਨ ਇਸ ਮਾਮਲੇ ਵਿਚ ਕੀ ਰੁਖ਼ ਅਪਣਾਉਂਦਾ ਹੈ ਅਤੇ ਕੀ ਅਸਲ ਵਿਚ ਜ਼ਿੰਮੇਵਾਰਾਂ ’ਤੇ ਕਾਰਵਾਈ ਹੁੰਦੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News