ਜਲੰਧਰ ਨਗਰ ਨਿਗਮ ਕਮਿਸ਼ਨਰ ਨੇ ਕੀਤਾ ਸੋਢਲ ਦੇ ਮੇਲੇ ਵਾਲੇ ਇਲਾਕੇ ਦਾ ਦੌਰਾ, ਕੀਤੀ ਪ੍ਰਬੰਧਾਂ ਦੀ ਜਾਂਚ

Wednesday, Sep 27, 2023 - 04:38 PM (IST)

ਜਲੰਧਰ (ਖੁਰਾਣਾ) : ਚਾਹੇ ਦੇਰ ਨਾਲ ਹੀ ਸਹੀ ਪਰ ਜਲੰਧਰ ਨਿਗਮ ਨੇ ਬਾਬਾ ਸੋਢਲ ਮੇਲੇ ਲਈ ਸਭ ਜ਼ਰੂਰੀ ਪ੍ਰਬੰਧ ਕਰ ਲਏ ਹਨ। ਨਿਗਮ ਕਮਿਸ਼ਨਰ ਡਾਕਟਰ ਰਿਸ਼ੀਪਾਲ ਸਿੰਘ ਨੇ ਖੁਦ ਇਲਾਕੇ ਦਾ ਦੌਰਾ ਕਰ ਕੇ ਸਭ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਮੌਕੇ ’ਤੇ ਮੌਜੂਦ ਨਿਗਮ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ।ਜ਼ਿਕਰਯੋਗ ਹੈ ਕਿ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਪਿਛਲੇ ਦਿਨਾਂ ਦੌਰਾਨ ਸਾਰੀਆਂ ਸੜਕਾਂ ਦੀ ਰਿਪੇਅਰ ਕਰ ਕੇ ਪੈਚਵਰਕ ਲਗਾਏ ਗਏ, ਸੀਵਰੇਜਾਂ ਦੀ ਸਫਾਈ ਹੋਈ ਅਤੇ ਹਾਰਟੀਕਲਚਰ ਵਿਭਾਗ ਨੇ ਵੀ ਰੁੱਖਾਂ ਦੀ ਕਟਾਈ ਆਦਿ ਕੀਤੀ। ਸਟ੍ਰੀਟ ਲਾਈਟਾਂ ਨੂੰ ਦਰੁਸਤ ਕਰ ਦਿੱਤਾ ਗਿਆ ਅਤੇ ਪਾਣੀ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ

ਨਿਗਮ ਕਮਿਸ਼ਨਰ ਨੇ ਸੈਕ੍ਰੇਟਰੀ ਵਿਕ੍ਰਾਂਤ ਵਰਮਾ, ਅਸਿਸਟੈਂਟ ਕਮਿਸ਼ਨਰ ਰਾਜੇਸ਼ ਖੋਖਰ ਅਤੇ ਹੋਰਨਾਂ ਨੂੰ ਨਾਲ ਲੈ ਕੇ ਕੁਝ ਸਟਾਲਾਂ ਦਾ ਦੌਰਾ ਵੀ ਕੀਤਾ ਅਤੇ ਮੇਲੇ ਨੂੰ ਪਲਾਸਟਿਕ ਰਹਿਤ ਕਰਨ ਦੀ ਅਪੀਲ ਵੀ ਕੀਤੀ। ਉਹ ਨਿਗਮ ਦੇ ਕੰਟ੍ਰੋਲ ਰੂਮ ’ਚ ਵੀ ਗਏ ਜਿਥੇ ਨਿਗਮ ਸਟਾਫ ਦੀ ਪੱਕੀ ਡਿਊਟੀ ਲਗਾਈ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ, ਜੋਕਿ 30 ਸਤੰਬਰ ਤੱਕ ਜਾਰੀ ਰਹੇਗਾ। ਦੇਸ਼ਾਂ-ਵਿਦੇਸ਼ਾਂ ਤੋਂ ਸੰਗਤ ਆਪਣੀਆਂ ਮੁਰਾਦਾਂ ਪੂਰੀਆਂ ਹੋਣ 'ਤੇ ਇਥੇ ਮੱਥਾ ਟੇਕਣ ਲਈ ਆਉਂਦੀ ਹੈ। ਹੁਣ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪੁੱਜਣੇ ਸ਼ੁਰੂ ਹੋ ਗਏ ਹਨ। 

ਇਹ ਵੀ ਪੜ੍ਹੋ : ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ

PunjabKesari

ਸਿਹਤ ਵਿਭਾਗ ਦੀਆਂ ਟੀਮਾਂ ਮੰਦਿਰ ਦੇ ਆਸ-ਪਾਸ 24 ਘੰਟੇ ਉਪਲੱਬਧ ਰਹਿਣਗੀਆਂ। ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਮੌਕੇ ਰੂਰਲ ਮੈਡੀਕਲ ਆਫਿਸਰਜ਼ ਅਤੇ ਸਬੰਧਤ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਇਹ ਟੀਮਾਂ 24 ਘੰਟੇ ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਲਈ ਮੰਦਿਰ ਦੇ ਵਿਹੜੇ ਅਤੇ ਉਸ ਦੇ ਆਸ-ਪਾਸ 1 ਅਕਤੂਬਰ ਤਕ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਡਿਊਟੀ ’ਤੇ ਤਾਇਨਾਤ ਹੋਣ ਵਾਲੇ ਰੂਰਲ ਮੈਡੀਕਲ ਆਫਿਸਰਜ਼ ਨੂੰ ਇਹ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਮੇਲੇ ਦੌਰਾਨ ਕਿਸੇ ਨੂੰ ਸਿਹਤ ਸਬੰਧੀ ਕੋਈ ਗੰਭੀਰ ਸਮੱਸਿਆ ਪੇਸ਼ ਆਵੇ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ’ਚ ਇਲਾਜ ਲਈ ਪਹੁੰਚਾਇਆ ਜਾਵੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News