ਜਲੰਧਰ ਦੇ ਪ੍ਰਤਾਪ ਬਾਗ ਨੇੜੇ ਇਲੈਕਟ੍ਰਾਨਿਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ

10/18/2021 6:15:55 PM

ਜਲੰਧਰ (ਸੋਨੂੰ)- ਜਲੰਧਰ ਦੇ ਪ੍ਰਤਾਪ ਬਾਗ ਦੇ ਕੋਲ ਸਥਿਤ ਬਹਿਲ ਇਲੈਕਟ੍ਰਾਨਿਕਲ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਇਥੇ ਮੌਕੇ 'ਤੇ ਪੁੱਜੀਆਂ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ। 


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਰਾਜਿੰਦਰ ਸਹੋਤਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਨ੍ਹਾਂ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਇਥੇ ਆ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਸੀ। ਹੁਣ ਤੱਕ ਉਨ੍ਹਾਂ ਦੀਆਂ ਕਰੀਬ 6 ਗੱਡੀਆਂ ਨੇ ਇਸ ਅੱਗ ਨੂੰ ਕਾਬੂ ਪਾਇਆ। ਗਨੀਮਤ ਇਹ ਰਹੀ ਕਿ ਇਸ ਵਿੱਚ ਕਿਸੇ ਨੂੰ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਗੋਦਾਮ ਦੇ ਅੰਦਰ ਪਿਆ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਮੁੱਖ ਮੰਤਰੀ ਚੰਨੀ ਵੱਲੋਂ ਦੋ ਕਿਲੋਵਾਟ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ


ਵਾਰਡ ਨੰਬਰ-50 ਦੇ ਕੌਂਸਲਰ ਦਾ ਕਹਿਣਾ ਹੈ ਕਿ ਇਹ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਹੈ। ਜਿੱਥੇ ਇਕ ਪਾਸੇ ਲੋਕ ਕੋਰੋਨਾ ਕਾਲ ਕਰਕੇ ਕਾਫ਼ੀ ਨੁਕਸਾਨ ਵਿੱਚ ਵਪਾਰੀ ਜਾ ਰਹੇ ਹਨ, ਉਥੇ ਹੀ ਦੂਜੇ ਪਾਸੇ ਇਹ ਘਟਨਾ ਦੇ ਨਾਲ ਜੋ ਗੋਦਾਮ ਦੇ ਮਾਲਕ ਹੈ, ਉਨ੍ਹਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਜੋ ਫਾਇਰ ਬ੍ਰਿਗੇਡ ਦੇ ਅਧਿਕਾਰੀ ਸਨ, ਉਨ੍ਹਾਂ ਨੇ ਇਥੇ ਬਾਖੂਬੀ ਕੰਮ ਕਰਕੇ ਅੱਗ ਨੂੰ ਬੁਝਾਇਆ ਅਤੇ ਜੋ ਗੋਦਾਮ ਵਿਚ ਕਾਫ਼ੀ ਸਾਮਾਨ ਪਿਆ ਸੀ, ਉਸ ਨੂੰ ਵੀ ਬਚਾ ਦਿੱਤਾ ਗਿਆ ਹੈ।
 

ਇਹ ਵੀ ਪੜ੍ਹੋ: ਫਗਵਾੜਾ: ਦੋ ਜਿਗਰੀ ਦੋਸਤਾਂ ਵੱਲੋਂ ਦੋਸਤ ਦਾ ਬੇਰਹਿਮੀ ਨਾਲ ਕਤਲ, ਸਾਹਮਣੇ ਆਈ ਵਜ੍ਹਾ ਨੇ ਉਡਾਏ ਪੁਲਸ ਦੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri