ਜਲੰਧਰ-ਪਠਾਨਕੋਟ ਹਾਈਵੇ ''ਤੇ ਸੜਕ ਹਾਦਸੇ ਦੌਰਾਨ ਹੋਈ ਵਿਅਕਤੀ ਦੀ ਮੌਤ
Friday, Sep 21, 2018 - 06:58 PM (IST)

ਜਲੰਧਰ- ਜਲੰਧਰ-ਪਠਾਨਕੋਟ ਹਾਈਵੇ 'ਤੇ ਪਿੰਡ ਕਾਨਪੁਰ ਨੇੜੇ ਇਕ ਅਣਪਛਾਤੇ ਵਾਹਨ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਨਿਵਾਸੀ ਲਾਜਪਤ ਨਗਰ ਦੇ ਰੂਪ 'ਚ ਹੋਈ ਹੈ।
ਦੱਸਿਆ ਗਿਆ ਹੈ ਕਿ ਮ੍ਰਿਤਕ ਐਕਟਿਵਾ 'ਤੇ ਪਿੰਡ ਰਾਏਪੁਰ 'ਚ ਕਿਸੇ ਕੰਮ ਲਈ ਜਾ ਰਿਹਾ ਸੀ, ਜਿਸ ਦੌਰਾਨ ਜਦੋਂ ਉਹ ਕਾਨਪੁਰ ਨੇੜੇ ਪਹੁੰਚਿਆ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਪੁਲਸ ਨੂੰ ਇਸ ਬਾਰੇ ਸੂਚਨਾ ਦੇ ਦਿੱਤੀ ਗਈ ਹੈ।