ਜਲੰਧਰ-ਪਠਾਨਕੋਟ ਹਾਈਵੇਅ ’ਤੇ ਵਾਪਰਿਆ ਹਾਦਸਾ, ਆਟੋ ਚਾਲਕ ਦੀ ਮੌਤ

Friday, Jan 29, 2021 - 05:03 PM (IST)

ਜਲੰਧਰ-ਪਠਾਨਕੋਟ ਹਾਈਵੇਅ ’ਤੇ ਵਾਪਰਿਆ ਹਾਦਸਾ, ਆਟੋ ਚਾਲਕ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਜਲੰਧਰ-ਪਠਾਨਕੋਟ ਹਾਈਵੇਅ ’ਤੇ ਚੌਲਾਂਗ ਅੱਡੇ ਦੇ ਪੁਲ ਨੇੜੇ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਆਟੋ ਚਾਲਕ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਵਰਨਾ ਗੱਡੀ ਦੇ ਆਟੋ ਨਾਲ ਟਕਰਾਉਣ ਕਰਕੇ ਵਾਪਰਿਆ। ਵਰਨਾ ਗੱਡੀ ਦੀ ਆਟੋ ਨਾਲ ਜ਼ਬਰਦਸਤ ਟੱਕਰ ਹੋਣ ਤੋਂ ਬਾਅਦ ਬੇਕਾਬੂ ਹੋ ਕੇ ਆਟੋ ਪਲਟ ਗਿਆ। 

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ ਵੱਡਾ ਦਾਅਵਾ, ਦਿੱਲੀ ਪੁਲਸ ਵੱਲੋਂ ਚਲਾਈ ਗੋਲੀ ਨਾਲ ਹੋਈ ਸੀ ਨਵਰੀਤ ਸਿੰਘ ਦੀ ਮੌਤ

PunjabKesari

ਹਾਦਸੇ ’ਚ ਮਾਰੇ ਗਏ ਆਟੋ ਚਾਲਕ ਦੀ ਪਛਾਣ ਆਸ਼ੂਤੋਸ਼ ਪੁੱਤਰ ਗੁਰੂਦੱਤ ਵਾਸੀ ਹਾਜੀਪੁਰ ਦੇ ਰੂਪ ’ਚ ਹੋਈ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। 
ਇਹ ਵੀ ਪੜ੍ਹੋ: ਲਾਲ ਕਿਲ੍ਹੇ ਦੀ ਹਿੰਸਾ ਨੂੰ ਲੈ ਕੇ ਜਲੰਧਰ ’ਚ ਦਿੱਲੀ ਪੁਲਸ ਦੀ ਰੇਡ


author

shivani attri

Content Editor

Related News