ਜਲੰਧਰ-ਫਗਵਾੜਾ ਰੋਡ 'ਤੇ ਡਿਵਾਈਡਰ ਨਾਲ ਟਕਰਾਈ ਬੱਸ, 14 ਜ਼ਖਮੀ
Monday, Apr 22, 2019 - 08:21 PM (IST)

ਜਲੰਧਰ : ਜਲੰਧਰ-ਫਗਵਾੜਾ ਰੋਡ 'ਤੇ ਸਥਿਤ ਵੈਸਟ ਪਰਾਈਸ ਮਾਲ ਨੇੜੇ ਅੱਜ ਇਕ ਤੇਜ਼ ਰਫਤਾਰ ਬੱਸ ਡਿਵਾਈਡਰ ਨਾਲ ਟਕਰਾ ਗਈ। ਜਿਸ ਦੌਰਾਨ 14 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਿਨ੍ਹਾਂ 'ਚੋਂ 2 ਔਰਤਾਂ ਤੇ 3 ਵਿਅਕਤੀਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਤੇ ਕੁੱਝ ਨੂੰ ਜੋਹਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਸੂਤਰਾਂ ਮੁਤਾਬਕ ਬੱਸ ਦੀ ਤੇਜ਼ ਰਫਤਾਰ ਹੋਣ ਕਾਰਨ ਬੇਕਾਬੂ ਹੋ ਕੇ ਬੱਸ ਡਿਵਾਈਡਰ ਨਾਲ ਟਕਰਾ ਗਈ। ਜਿਸ ਕਾਰਨ ਜ਼ੋਰਦਾਰ ਝਟਕਾ ਲੱਗਣ ਕਾਰਨ ਬੱਸ 'ਚ ਬੈਠੇ ਲੋਕ ਜ਼ਖਮੀ ਹੋ ਗਏ। ਹਾਲਾਂਕਿ ਇਸ ਬਾਰੇ ਅਜੇ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ।