ਜਲੰਧਰ ਪੁਲਸ ਵੱਲੋਂ ਦੋ ਸ਼ੱਕੀ ਵਿਅਕਤੀ ਗਿ੍ਰ੍ਰਫ਼ਤਾਰ

03/28/2021 3:42:55 PM

ਜਲੰਧਰ (ਸੁਨੀਲ)— ਬੀਤੇ ਦਿਨੀਂ ਨੰਗਲ ਸਲੇਮਪੁਰ ’ਚ ਬਾਜਵਾ ਸੀਮੇਂਟ ਸਟੋਰ ਦੇ ਮਾਲਕ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹਮਲੇ ਦੌਰਾਨ ਸਟੋਰ ਦੇ ਮਾਲਕ ਤਜਿੰਦਰ ਪਾਲ ਸਿੰਗ ਦੇ ਗੋਲੀਆਂ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਸੀ, ਜਿਸ ਦਾ ਇਲਾਜ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ’ਚ ਚੱਲ ਰਿਹਾ ਹੈ। 

ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ 

ਇਸ ਵਿਚਾਲੇ ਸੂਤਰਾਂ ਦੀ ਮੰਨੀਏ ਤਾਂ ਪੁਲਸ ਨੇ ਦੋ ਸ਼ੱਕੀ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ, ਜਿਨ੍ਹਾਂ ਦਾ ਇਸ ਹਮਲੇ ’ਚ ਹੱਥ ਹੋਣ ਦਾ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ। ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੋਹਾਂ ਦਾ ਹੱਥ ਫਗਵਾੜਾ ਮਰਡਰ ਕੇਸ, ਅੰਮ੍ਰਿਤਸਰ ਰੋਡ ’ਤੇ ਮਿਲੀ ਲਾਸ਼ ਦੇ ਮਾਮਲੇ ’ਚ ਹੋ ਸਕਦਾ ਹੈ। ਇਸ ਸਬੰਧੀ ਥਾਣੇ ਦੇ ਐੱਸ. ਐੱਚ. ਓ. ਨੇ ਦੋਵੇਂ ਵਿਅਕਤੀਆਂ ਦਾ ਹੱਥ ਕਿਸੇ ਵੀ ਮਾਮਲੇ ’ਚ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਫਿਲਹਾਲ ਪੁਲਸ ਵੱਲੋਂ ਦੋਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਬੈਡਮਿੰਟਨ ਖੇਡਦੇ-ਖੇਡਦੇ ਕਲੱਬ ’ਚ ਵਿਅਕਤੀ ਨੂੰ ਇੰਝ ਆਈ ਮੌਤ, ਵੇਖ ਲੋਕ ਵੀ ਹੋਏ ਹੈਰਾਨ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News