ਪੁਲਸ ਨੇ ਕੱਸੀ ਕਮਰ : ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ਦੀ ਹੁਣ ਨਹੀਂ ਖੈਰ

01/04/2021 6:02:22 PM

ਜਲੰਧਰ (ਪੁਨੀਤ)— ਚਾਈਨਾ ਡੋਰ ਦੀ ਵਰਤੋਂ ਬੇਹੱਦ ਖਤਰਨਾਕ ਹੈ, ਜਿਸ ਨਾਲ ਕਈ ਲੋਕਾਂ ਨੂੰ ਸਰੀਰਕ ਤੌਰ ’ਤੇ ਨੁਕਸਾਨ ਪਹੁੰਚਿਆ ਹੈ, ਇਸ ਲਈ ਸਾਨੂੰ ਇਸ ਡੋਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ ।
ਸਰਕਾਰ ਵੱਲੋਂ ਚਾਈਨਾ ਡੋਰ (ਨਾਈਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਨਾਲ ਬਣੀ ਡੋਰ ਜਾਂ ਧਾਗਾ ਜਾਂ ਕੋਈ ਵੀ ਅਜਿਹੀ ਡੋਰ ਜਾਂ ਧਾਗਾ, ਜਿਸ ’ਤੇ ਸਿੰਥੈਟਿਕ ਦੀ ਧਾਤੂ ਚੜ੍ਹੀ ਹੋਵੇ ਅਤੇ ਪੰਜਾਬ ਸਰਕਾਰ ਦੇ ਮਾਪਦੰਡਾਂ ਅਨੁਸਾਰ ਨਾ ਹੋਵੇ) ਵੇਚਣ ’ਤੇ ਪਾਬੰਦੀ ਲਾਈ ਗਈ ਹੈ।

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਇਸ ਲਈ ਇਸ ਨੂੰ ਵੇਚਣਾ ਜਾਂ ਖਰੀਦਣਾ ਜੁਰਮ ਦੀ ਸ਼੍ਰੇਣੀ ਵਿਚ ਆਉਂਦਾ ਹੈ। ਪੁਲਸ ਵੱਲੋਂ ਇਸ ਡੋਰ ਦੀ ਵਰਤੋਂ ਰੋਕਣ ਲਈ ਕਮਰ ਕੱਸੀ ਜਾ ਚੁੱਕੀ ਹੈ। ਹੁਣ ਇਹ ਡੋਰ ਵੇਚਣ ਤੇ ਖਰੀਦਣ ਵਾਲਿਆਂ ਦੀ ਖੈਰ ਨਹੀਂ। ਡੀ. ਸੀ. ਪੀ. ਬਲਕਾਰ ਸਿੰਘ ਨੇ ਆਈ. ਪੀ. ਸੀ. ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਜਲੰਧਰ ਅਧੀਨ ਪੈੈਂਦੇ ਥਾਣਿਆਂ ਦੇ ਇਲਾਕਿਆਂ ਵਿਚ ਪਤੰਗ ਉਡਾਉਣ ਲਈ ਵਰਤੋਂ ਵਿਚ ਲਿਆਂਦੀ ਜਾਣ ਵਾਲੀ ਚਾਈਨਾ ਡੋਰ ਤਿਆਰ ਕਰਨ, ਖਰੀਦਣ, ਵੇਚਣ, ਸਟੋਰ ਕਰਨ ਅਤੇ ਦਰਾਮਦ ਕਰਨ ’ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਇਹ ਹੁਕਮ 30 ਜੂਨ ਤੱਕ ਜਾਰੀ ਰਹੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ

ਸਮਾਜ-ਸੇਵੀ ਕਹਿੰਦੇ ਹਨ ਕਿ ਸਾਡੀ ਸਮਾਜ ਪ੍ਰਤੀ ਜ਼ਿੰਮੇਵਾਰੀ ਬਣਦੀ ਹੈ ਕਿ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੀ ਅਸੀਂ ਇੰਨ-ਬਿੰਨ ਪਾਲਣਾ ਕਰੀਏ। ਜੇ ਕੋਈ ਵਿਅਕਤੀ ਪਾਬੰਦੀਸ਼ੁਦਾ ਡੋਰ ਵੇਚਦਾ ਹੈ ਤਾਂ ਤੁਸੀਂ ਇਸ ਬਾਰੇ ਪੁਲਸ ਕੰਟਰੋਲ ਰੂਮ ਵਿਚ ਜਾਂ ਨੇੜਲੇ ਥਾਣੇ ’ਚ ਸੂਚਨਾ ਦਿਓ। ਤੁਹਾਡੇ ਵੱਲੋਂ ਦਿੱਤੀ ਜਾਣਕਾਰੀ ਨਾਲ ਕਈ ਜਾਨਾਂ ਬਚ ਸਕਦੀਆਂ ਹਨ। ਪੰਛੀਆਂ ਦੇ ਜ਼ਖ਼ਮੀ ਹੋਣ ਬਾਰੇ ਵੀ ਕਈ ਤਰ੍ਹਾਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਜਦੋਂ ਪੰਛੀ ਚਾਈਨਾ ਡੋਰ ਵਿਚ ਫਸ ਜਾਂਦੇ ਹਨ ਤਾਂ ਉਨ੍ਹਾਂ ਨੂੰ ਬਚਾਉਣਾ ਮੁਸ਼ਕਿਲ ਹੁੰਦਾ ਹੈ।

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼, ਵੇਖ ਲੋਕਾਂ ਦੇ ਉੱਡੇ ਹੋਸ਼
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News