ਰਾਮਾ ਮੰਡੀ ਕਤਲ ਮਾਮਲੇ ’ਚ ਜਲੰਧਰ ਪੁਲਸ ਨੂੰ ਸਫਲਤਾ, ਦੋ ਦੋਸ਼ੀ ਗ੍ਰਿਫ਼ਤਾਰ
Tuesday, Dec 30, 2025 - 03:51 PM (IST)
ਜਲੰਧਰ (ਕੁੰਦਨ, ਪੰਕਜ)- ਜਲੰਧਰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਏਸੀਪੀ ਸੈਂਟਰ ਅਜੈ ਸਿੰਘ ਅਤੇ ਹੋਰ ਪੁਲਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਰਾਮਾ ਮੰਡੀ ਖੇਤਰ ਵਿੱਚ ਵਾਪਰੇ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਵੀਰ ਅਤੇ ਚਰਨਜੀਤ ਵਜੋਂ ਹੋਈ ਹੈ, ਜੋ ਕਿ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
