ਜਲੰਧਰ ਪੁਲਸ ਵੱਲੋਂ ਤਿੰਨ ਸਨੈਚਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
Friday, Dec 12, 2025 - 06:52 PM (IST)
ਜਲੰਧਰ (ਕੁੰਦਨ, ਪੰਕਜ)- ਸਪੈਸ਼ਲ ਸੈੱਲ ਦੀ ਟੀਮ ਨੇ ਥਾਣਾ ਨੰਬਰ 6 ਦੀ ਪੁਲਸ ਦੇ ਸਹਿਯੋਗ ਨਾਲ ਤਿੰਨ ਸਨੈਚਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਧਰਮਪ੍ਰੀਤ ਕੌਰ ਨੇ ਕਿਹਾ ਕਿ ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਢਿੱਲੋਂ, ਏ. ਡੀ. ਸੀ. ਪੀ. ਪੀ. ਬੀ. ਆਈ. ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਮਿਲ ਕੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਵੱਲੋਂ 16 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ, ਪੜ੍ਹੋ ਤਾਜ਼ਾ ਅਪਡੇਟ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਪੰਜ ਮੋਟਰਸਾਈਕਲ, ਇਕ ਐਕਟਿਵਾ ਅਤੇ ਅੱਠ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਨੀ, ਆਕਾਸ਼ਦੀਪ ਵਾਸੀ ਜਲੰਧਰ ਅਤੇ ਜਤਿੰਦਰ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਅਰਮੀਨੀਆ ਵਿਖੇ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
