ਜਲੰਧਰ ਪੁਲਸ ਨੇ ਦੋ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ

Friday, Feb 21, 2025 - 03:47 PM (IST)

ਜਲੰਧਰ ਪੁਲਸ ਨੇ ਦੋ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ (ਕੁੰਦਨ, ਪੰਕਜ,ਸ਼ੋਰੀ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿੱਚ ਲੁੱਟਖੋਹ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਨੇ ਦੱਸਿਆ ਕਿ ਮੁਕੱਦਮਾ ਨੰਬਰ 22 ਮਿਤੀ 5 ਫਰਵਰੀ ਅਧੀਨ 304(2), 3(5) ਬੀ. ਐੱਨ. ਐੱਸ. ਥਾਣਾ ਭਾਰਗੋ ਕੈਂਪ, ਜਲੰਧਰ, ਥਾਣਾ ਭਾਰਗੋ ਕੈਂਪ, ਜਲੰਧਰ ਵਿਖੇ ਮਹੇਸ਼ ਇੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਜਲੰਧਰ 'ਚ ਵੱਡਾ ਹਾਦਸਾ, ਵਿਅਕਤੀ ਦੇ ਸਿਰ ਤੋਂ ਲੰਘੀ ਹਾਈ ਸਪੀਡ ਕਰੇਨ, ਮੰਜ਼ਰ ਵੇਖ ਸਹਿਮੇ ਲੋਕ

ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਤੋਂ ਸੋਨੇ ਦੀਆਂ ਵਾਲੀਆਂ ਦੀ ਖੋਹ ਹੋਈਆਂ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਤਫ਼ਤੀਸ਼ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਬਬਲੂ ਪੁੱਤਰ ਗੁਰਦੇਵ ਸਿੰਘ ਵਾਸੀ 41, ਪੰਜਾਬੀ ਬਾਗ, ਪਠਾਨਕੋਟ ਰੋਡ, ਜਲੰਧਰ ਅਤੇ ਵਿਕਰਮ ਵਰਮਾ, ਪੁੱਤਰ ਨੀਮ ਬਹਾਦੁਰ, ਜੋ ਇੰਡਸਟਰੀਅਲ ਟਾਊਨ, ਵਜੋਂ ਕੀਤੀ ਹੈ।  ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਇਕ ਸਪਲੈਂਡਰ ਮੋਟਰਸਾਈਕਲ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ. ਬੀ.07-ਏ. ਐੱਕਸ-6371 ਹੈ, ਬਰਾਮਦ ਕੀਤਾ ਹੈ। ਉਕਤ ਮੋਟਰਸਾਈਕਲ ਕੁਝ ਦਿਨ ਪਹਿਲਾਂ ਹੀ ਚੋਰੀ ਹੋਇਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਹੋਇਆ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News