ਜਲੰਧਰ ਪੁਲਸ ਵੱਲੋਂ 1 ਕਿਲੋ ਭੁੱਕੀ ਤੇ 117 ਗ੍ਰਾਮ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
Friday, Aug 29, 2025 - 06:19 PM (IST)

ਜਲੰਧਰ (ਕੁੰਦਨ, ਪੰਕਜ)- ਸ਼ਹਿਰ ਵਿੱਚ ਨਸ਼ੇ ਸੰਬੰਧੀ ਗਤੀਵਿਧੀਆਂ ‘ਤੇ ਰੋਕ ਲਗਾਉਣ ਲਈ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੋਰਾਨ ਪੁਲਸ ਵਲੋਂ 1 ਕਿਲੋ ਭੁੱਕੀ ਅਤੇ 117 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਉਦੇਸ਼ ਅਧੀਨ ਜਲੰਧਰ ਪੁਲਸ ਵੱਲੋਂ ਪੁਲਸ ਸਟੇਸ਼ਨਾਂ ਦੀਆਂ ਟੀਮਾਂ ਬਣਾ ਕੇ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਹਾਲੀਆ ਕਾਰਵਾਈ ਦੌਰਾਨ ਐੱਨ. ਡੀ. ਪੀ. ਐੱਸ. ਅਧੀਨ 4 ਮੁਕੱਦਮੇ ਦਰਜ ਕਰਕੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਦੇ ਕਬਜ਼ੇ ਵਿੱਚੋਂ 1 ਕਿਲੋ ਭੁੱਕੀ ਅਤੇ 117 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਖ਼ਤਰਨਾਕ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਸੀ.ਪੀ. ਜਲੰਧਰ ਨੇ ਕਿਹਾ ਕਿ ਉਪਰੋਕਤ ਕਾਰਵਾਈਆਂ ਦੌਰਾਨ ਥਾਣਾ ਸਦਰ ਦੀ ਪੁਲਸ ਟੀਮ ਵੱਲੋਂ 1 ਦੋਸ਼ੀ ਨੂੰ 1 ਕਿਲੋ ਭੁੱਕੀ ਅਤੇ ਥਾਣਾ ਬਸਤੀ ਬਾਵਾ ਖੇਲ ਵੱਲੋਂ 2 ਦੋਸ਼ੀਆਂ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸੇ ਤਰ੍ਹਾਂ, ਕਰਾਇਮ ਬ੍ਰਾਂਚ ਜਲੰਧਰ ਦੀ ਪੁਲਸ ਟੀਮ ਵੱਲੋਂ ਇਕ ਮਹਿਲਾ ਡਰੱਗ ਪੈਡਲਰ ਨੂੰ 100 ਗ੍ਰਾਮ ਹੈਰੋਇਨ ਅਤੇ ਸ਼ਪੈਸ਼ਲ ਸੈੱਲ ਦੀ ਪੁਲਸ ਟੀਮ ਵੱਲੋਂ 2 ਦੋਸ਼ੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ: CISF ਸੰਭਾਲੇਗੀ 31 ਅਗਸਤ ਤੋਂ ਭਾਖੜਾ ਡੈਮ ਦੀ ਸੁਰੱਖਿਆ
ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਸ਼ਹਿਰ ਵਿੱਚ ਡਰੱਗ ਮਾਫੀਆ ਦੇ ਜਾਲ ਨੂੰ ਖ਼ਤਮ ਕਰਨ ਵੱਲ ਇਕ ਮਹੱਤਵਪੂਰਨ ਕਦਮ ਹਨ। ਇਸ ਦੌਰਾਨ ਨਸ਼ੇ ਦੇ ਆਦੀ 6 ਵਿਅਕਤੀਆਂ ਨੂੰ ਪੁਨਰਵਾਸ ਅਤੇ ਇਲਾਜ ਲਈ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਪੁਲਸ ਵੱਲੋਂ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਲਈ ਲਗਾਤਾਰ ਕਾਰਵਾਈ ਜਾਰੀ ਹੈ ਅਤੇ ਇਸ ਨਾਲ ਜੁੜੇ ਹਰ ਵਿਅਕਤੀ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਵਿਚਾਲੇ ਨਵੇਂ ਹੁਕਮ ਜਾਰੀ, 24 ਘੰਟੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e