ਜਲੰਧਰ ਪੁਲਸ ਵੱਲੋਂ ਹੈਰੋਇਨ, ਨਜ਼ਾਇਜ ਸ਼ਰਾਬ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
Thursday, Sep 11, 2025 - 05:16 PM (IST)

ਜਲੰਧਰ (ਕੁੰਦਨ, ਪੰਕਜ)- ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਇਸ ਮੁਹਿੰਮ ਤਹਿਤ ਸਖ਼ਤ ਕਾਰਵਾਈਆਂ ਕਰਦਿਆ ਹੋਇਆ 7 ਦੋਸ਼ੀਆਂ ਨੂੰ 150 ਗ੍ਰਾਮ ਹੈਰੋਇਨ, 20, 250 ਐੱਮ. ਐੱਲ. ਸ਼ਰਾਬ ਅਤੇ 31 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਦੀਵਾਲੀ ਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਲੱਗੀਆਂ ਇਹ ਪਾਬੰਦੀਆਂ
ਜਾਣਕਾਰੀ ਸਾਂਝੀ ਕਰਦੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਆਈ. ਪੀ. ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ 'ਤੇ ਛਾਪੇਮਾਰੀਆਂ ਕੀਤੀਆ ਗਈਆਂ। ਇਨ੍ਹਾਂ ਯਤਨਾਂ ਕਾਰਨ 07 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਰੁੱਧ ਵੱਖ ਵੱਖ ਥਾਣਿਆ ਵਿੱਚ 6 ਮੁਕੱਦਮੇ ਦਰਜ ਕੀਤੇ ਗਏ। ਗ੍ਰਿਫ਼ਤਾਰੀਆਂ ਦੌਰਾਨ ਇਨ੍ਹਾਂ ਵਿਅਕਤੀਆ ਕੋਲੋਂ 150 ਗ੍ਰਾਮ ਹੈਰੋਇਨ, 20,250 ਐੱਮ. ਐੱਲ. ਸ਼ਰਾਬ ਅਤੇ 31 ਨਸ਼ੀਲੀਆਂ ਗੋਲ਼ੀਆਂ ਦੀ ਬਰਾਮਦਗੀ ਕੀਤੀ ਗਈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਨਾਲ-ਨਾਲ ਨਸ਼ਿਆਂ ਦੀ ਦਲ-ਦਲ ਵਿੱਚ ਫਸੇ 06 ਵਿਆਕਤੀਆਂ ਦੇ ਮੁੜ ਪੁਨਰਵਾਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਨ੍ਹਾਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਬੋਲੈਰੋ ਪਿੱਕਅਪ ਤੇ ਸਵਿੱਫਟ ਕਾਰ ਦੀ ਭਿਆਨਕ ਟੱਕਰ, ਉੱਡੇ ਪਰੱਖਚੇ, ਔਰਤ ਦੀ ਮੌਤ
ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਡਰੱਗ ਮਾਫ਼ੀਆ ਲਈ ਇੱਕ ਸਖ਼ਤ ਸੰਦੇਸ਼ ਹਨ ਕਿ ਨਸ਼ਿਆਂ ਦੇ ਨੈਟਵਰਕ ਨਾਲ ਜੁੜੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸੀ. ਪੀ. ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ 28 ਸਕੂਲਾਂ 'ਚ ਛੁੱਟੀਆਂ ਦਾ ਐਲਾਨ, DC ਵੱਲੋਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e