ਨਸ਼ਿਆਂ ਨਾਲ ਨਜਿੱਠਣ ਲਈ ਜਲੰਧਰ ਪੁਲਸ ਨੇ ਵੱਡੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
Friday, Feb 28, 2025 - 02:08 PM (IST)

ਜਲੰਧਰ (ਕੁੰਦਨ, ਪੰਕਜ)- ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਸ਼ਨਰੇਟ ਜਲੰਧਰ ਪੁਲਸ ਨੇ ਨਸ਼ਿਆਂ ਨਾਲ ਨਜਿੱਠਣ ਲਈ ਇਕ ਮਹੱਤਵਪੂਰਨ ਕਦਮ ਚੁੱਕਦਿਆਂ 56 ਮੁਕੱਦਮਿਆਂ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਸਫ਼ਲਤਾਪੂਰਵਕ ਨਸ਼ਟ ਕਰ ਦਿੱਤਾ ਹੈ। ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੀ ਕਾਰਵਾਈ ਜਲੰਧਰ ਦੇ ਨਕੋਦਰ ਦੇ ਪਿੰਡ ਬੀਰਪਿੰਡ ਵਿੱਚ ਸਥਿਤ ਗ੍ਰੀਨ ਪਲੈਨੇਟ ਐਨਰਜੀ ਪਲਾਂਟ ਪ੍ਰਾਈਵੇਟ ਲਿਮਟਿਡ ਵਿਖੇ ਕੀਤੀ ਗਈ। ਇਹ ਕਾਰਵਾਈ ਡਰੱਗ ਡਿਸਪੋਜ਼ਲ ਕਮੇਟੀ, ਕਮਿਸ਼ਨਰੇਟ ਜਲੰਧਰ ਦੁਆਰਾ ਸਾਰੀਆਂ ਜ਼ਰੂਰੀ ਕਾਨੂੰਨੀ ਕਾਰਵਾਈਆ ਪੂਰੀਆਂ ਕਰਨ ਤੋਂ ਬਾਅਦ ਕੀਤੀ ਗਈ।
ਇਹ ਵੀ ਪੜ੍ਹੋ : ਜਲੰਧਰ ਤੋਂ ਦੁਖ਼ਦਾਈ ਖ਼ਬਰ, ਸੱਸ ਦਾ ਵਿਛੋੜਾ ਨਾ ਸਹਾਰ ਸਕੀ ਨੂੰਹ, ਮੌਤ ਦੀ ਖ਼ਬਰ ਸੁਣਦਿਆਂ ਹੀ ਤੋੜਿਆ ਦਮ
ਹੋਰ ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਨਸ਼ੀਲੇ ਪਦਾਰਥ ਜਿਸ ਵਿੱਚ ਨਸ਼ੀਲੇ ਪਦਾਰਥਾਂ ਦੀ ਇਕ ਵਿਸ਼ਾਲ ਸ਼੍ਰੇਣੀ ਸ਼ਾਮਲ ਸੀ, ਨੂੰ ਨਸ਼ਟ ਕਰਨ ਲਈ ਅਧਿਕਾਰਤ ਕੀਤੇ ਜਾਣ ਤੋਂ ਪਹਿਲਾਂ ਸਬੂਤ ਵਜੋਂ ਪੂਰੀ ਤਰ੍ਹਾਂ ਜਾਂਚ ਅਤੇ ਤਸਦੀਕ ਕੀਤੀ ਗਈ। ਇਸ ਕਾਰਵਾਈ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਰੀਕੇ ਨਾਲ ਭਵਿੱਖ ਵਿੱਚ ਦੁਰਵਰਤੋਂ ਨਾ ਹੋ ਸਕੇ । ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 2.1 ਕਿਲੋਗ੍ਰਾਮ ਭੁੱਕੀ, 89 ਗ੍ਰਾਮ ਹੈਰੋਇਨ, 50 ਗੋਲ਼ੀਆਂ, 514 ਕੈਪਸੂਲ, 156 ਟੀਕੇ, 1.55 ਕਿਲੋਗ੍ਰਾਮ ਗਾਂਜਾ, 67.5 ਗ੍ਰਾਮ ਨਸ਼ੀਲਾ ਪਾਊਡਰ ਅਤੇ 185 ਗ੍ਰਾਮ ਚਰਸ ਸ਼ਾਮਲ ਸਨ।
ਇਹ ਕਾਰਵਾਈ ਸੀਨੀਅਰ ਅਧਿਕਾਰੀਆਂ ਦੀ ਸਖ਼ਤ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿੱਚ ਏ. ਡੀ. ਸੀ. ਪੀ. (ਆਪਰੇਸ਼ਨਲ ਅਤੇ ਸਿਕਿਉਰਟੀ) ਕਮ ਡਰੱਗ ਡਿਸਪੋਜ਼ਲ ਕਮੇਟੀ, ਕਮਿਸ਼ਨਰੇਟ ਜਲੰਧਰ ਦੇ ਚੇਅਰਮੈਨ, ਚੰਦ ਸਿੰਘ ਏ. ਸੀ. ਪੀ (ਡਿਟੈਕਟਿਵ) ਕਮ ਡਰੱਗ ਡਿਸਪੋਜ਼ਲ ਕਮੇਟੀ, ਕਮਿਸ਼ਨਰੇਟ ਜਲੰਧਰ ਦੇ ਮੈਂਬਰ, ਪਰਮਜੀਤ ਸਿੰਘ; ਅਤੇ ਏ. ਸੀ. ਪੀ ਪੀ. ਬੀ. ਆਈ (ਐੱਨ. ਡੀ. ਪੀ. ਐੱਸ-ਨਾਰਕੋਟਿਕਸ) ਕਮ ਡਰੱਗ ਡਿਸਪੋਜ਼ਲ ਕਮੇਟੀ, ਕਮਿਸ਼ਨਰੇਟ ਜਲੰਧਰ ਦੇ ਮੈਂਬਰ, ਸੰਜੇ ਕੁਮਾਰ ਸ਼ਾਮਲ ਸਨ। ਉਨ੍ਹਾਂ ਦੀ ਮੌਜੂਦਗੀ ਨੇ ਇਹ ਯਕੀਨੀ ਬਣਾਇਆ ਕਿ ਕਾਰਵਾਈ ਕਾਨੂੰਨੀ ਅਤੇ ਪਾਰਦਰਸ਼ੀ ਪ੍ਰਕਿਰਿਆਵਾਂ ਦੀ ਪਾਲਣਾ ਹੋਵੇ।
ਸੀ. ਪੀ. ਜਲੰਧਰ ਨੇ ਕਿਹਾ ਕਿ ਇਹ ਕਾਰਵਾਈ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਖ਼ਤਮ ਕਰਨ ਅਤੇ ਜਲੰਧਰ ਸ਼ਹਿਰ ਦੇ ਲੋਕਾਂ ਲਈ ਇਕ ਸੁਰੱਖਿਅਤ, ਨਸ਼ਾ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਕਾਰਵਾਈ ਨੇ ਨਸ਼ੀਲੇ ਪਦਾਰਥਾਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਪੁਲਸ ਦੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ।
ਇਹ ਵੀ ਪੜ੍ਹੋ : ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e