ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਜਲੰਧਰ ਪੁਲਸ ਨੇ ਕੱਟੇ ਚਲਾਨ
Friday, Dec 26, 2025 - 01:04 PM (IST)
ਜਲੰਧਰ (ਕੁੰਦਨ, ਪੰਕਜ)- ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜਲੰਧਰ ਪੁਲਸ ਪੂਰੀ ਤਰ੍ਹਾਂ ਚੌਕਸੀ ਵਰਤ ਰਹੀ ਹੈ। ਜਲੰਧਰ ਦੀ ਟ੍ਰੈਫਿਕ ਪੁਲਸ ਜਲੰਧਰ ਸ਼ਹਿਰ ਵਿੱਚ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਵੱਖ-ਵੱਖ ਥਾਵਾਂ 'ਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਚਲਾਨ ਕਰ ਰਹੀ ਹੈ। ਇਸ ਮੁਹਿੰਮ ਤਹਿਤ ਟੈਂਗੋ ਜ਼ੋਨ 3 ਦੇ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਫੁੱਟਬਾਲ ਚੌਕ ਨੇੜੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਚਲਾਨ ਕੀਤੇ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ।
ਇਹ ਵੀ ਪੜ੍ਹੋ: ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ! ਗੁੰਡਾਗਰਦੀ ਦਾ ਨੰਗਾ ਨਾਚ, CCTV ਵੇਖ ਉੱਡਣਗੇ ਹੋਸ਼
