ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ

Thursday, Sep 12, 2024 - 06:09 PM (IST)

ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ

ਜਲੰਧਰ (ਵਰੁਣ)- ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਦੇਖ-ਰੇਖ ਹੇਠ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਵਿਸ਼ੇਸ਼ ਮੁਹਿੰਮ ਮਨਮੋਹਨ ਸਿੰਘ, ਪੀ. ਪੀ. ਐੱਸ, ਏ. ਸੀ. ਪੀ. ਹੈੱਡਕੁਆਰਟਰ ਅਤੇ ਹਰਜਿੰਦਰ ਸਿੰਘ, ਪੀ. ਪੀ. ਐੱਸ, ਏ. ਸੀ. ਪੀ. ਮਾਡਲ ਟਾਊਨ, ਜਲੰਧਰ ਵੱਲੋਂ ਸ਼ਾਮ 6:00 ਵਜੇ ਤੋਂ ਰਾਤ 10:00 ਵਜੇ ਤੱਕ ਚਲਾਈ ਗਈ। ਇਸ ਵਿਸ਼ੇਸ਼ ਅਭਿਆਨ ਦੌਰਾਨ ਮਾਡਲ ਟਾਊਨ ਮਾਰਕੀਟ ਅਤੇ ਪੀ. ਪੀ. ਆਰ. ਮਾਲ, ਜਲੰਧਰ ਵਿਖੇ ਨਾਕਾਬੰਦੀ ਅਤੇ ਚੈਕਿੰਗ ਕੀਤੀ ਗਈ। 

PunjabKesari

ਇਸ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਐੱਸ. ਐੱਚ. ਓ. ਥਾਣਾ ਡਿਵੀਜ਼ਨ ਨੰਬਰ 6 ਅਤੇ ਵਧੀਕ ਐੱਸ. ਐੱਚ. ਓ. ਥਾਣਾ ਡਿਵੀਜ਼ਨ ਨੰਬਰ 7, ਕਮਿਸ਼ਨਰੇਟ ਜਲੰਧਰ ਵੱਲੋਂ ਕਾਰਵਾਈ ਕੀਤੀ ਗਈ।  ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਨਿਰਵਿਘਨ ਟ੍ਰੈਫਿਕ ਪ੍ਰਵਾਹ, ਹਰੇਕ ਨਾਗਰਿਕ ਲਈ ਸੁਰੱਖਿਅਤ ਸੜਕਾਂ ਨੂੰ ਯਕੀਨੀ ਬਣਾਉਣਾ ਅਤੇ ਟ੍ਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੈ। ਕੁੱਲ੍ਹ 55 ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 4 ਵਾਹਨਾਂ ਦੇ ਵਾਹਨਾਂ 'ਤੇ ਗੈਰ-ਕਾਨੂੰਨੀ ਕਾਲੀਆਂ ਫਿਲਮਾਂ ਲਗਾਉਣ ਦੇ ਚਲਾਨ ਕੀਤੇ ਗਏ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਰਹੇਗੀ ਪਾਬੰਦੀ, ਹੁਕਮ ਹੋਏ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News