ਜਲੰਧਰ ''ਚ ਇਮੀਗ੍ਰੇਸ਼ਨ ਸੈਂਟਰ ''ਤੇ ਪੁਲਸ ਦਾ ਛਾਪਾ, ਹਿਰਾਸਤ ''ਚ ਲਏ ਕਈ ਲੋਕ

Friday, Sep 27, 2024 - 04:50 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਸ਼ਹਿਰ ਵਿਚ ਪੁਲਸ ਵੱਲੋਂ ਸਮੇਂ-ਸਮੇਂ 'ਤੇ ਧੋਖੇਬਾਜ਼ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਹੁੰਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਥਾਣਾ ਨੰ. 2 ਦੀ ਪੁਲਸ ਨੇ ਬੱਸ ਸਟੈਂਡ ਨੇੜੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਤੇ ਛਾਪਾ ਮਾਰ ਕੇ ਉਥੋਂ ਕਈ ਦਸਤਾਵੇਜ਼ ਜ਼ਬਤ ਕੀਤੇ ਹਨ।

ਜਾਣਕਾਰੀ ਅਨੁਸਾਰ ਉਕਤ ਟਰੈਵਲ ਏਜੰਸੀ ਦੇ ਮਾਲਕ 'ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਪੁਲਸ ਨੇ ਉਕਤ ਸੈਂਟਰ 'ਤੇ ਛਾਪਾ ਮਾਰ ਕੇ ਕਈ ਲੋਕਾਂ ਨੂੰ ਕਾਬੂ ਵੀ ਕੀਤਾ ਹੈ। ਪੁਲਸ ਦੀ ਛਾਪੇਮਾਰੀ ਹੁੰਦੇ ਹੀ ਇਮੀਗ੍ਰੇਸ਼ਨ ਦਫ਼ਤਰ ਵਿੱਚ ਹੜਕੰਪ ਮੱਚ ਗਿਆ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਕਈ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਜਿਸ ਸਬੰਧੀ ਪੁਲਸ ਨੂੰ ਸ਼ਿਕਾਇਤਾਂ ਵੀ ਕੀਤੀਆਂ ਜਾ ਚੁੱਕੀਆਂ ਹਨ। ਜਿਸ ਤੋਂ ਬਾਅਦ ਪੁਲਸ ਥਾਣਾ ਡਿਵੀਜ਼ਨ ਨੰ. 2 ਦੀ ਪੁਲਸ ਨੇ ਉਕਤ ਇਮੀਗ੍ਰੇਸ਼ਨ ਸੈਂਟਰ 'ਤੇ ਛਾਪਾ ਮਾਰ ਕੇ ਉਥੋਂ ਫਾਈਲਾਂ ਨੂੰ ਜ਼ਬਤ ਕਰਕੇ ਥਾਣੇ ਲਿਜਾਇਆ ਗਿਆ ਹੈ ਅਤੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ 'ਚ ਤੇਜ਼ ਮੀਂਹ ਦੀ ਦਸਤਕ, ਜਾਣੋ ਅਗਲੇ ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News