ਜਲੰਧਰ ਪੁਲਸ ਵੱਲੋਂ 8 ਗੁੰਮ ਤੇ ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ
Friday, Sep 19, 2025 - 06:56 PM (IST)

ਜਲੰਧਰ (ਕੁੰਦਨ, ਪੰਕਜ)- ਕਮਿਸ਼ਨਰੇਟ ਪੁਲਸ ਜਲੰਧਰ ਦੀ ਕਰਾਈਮ ਬ੍ਰਾਂਚ ਟੀਮ ਨੇ ਇਕ ਮਹੱਤਵਪੂਰਣ ਸਫ਼ਲਤਾ ਹਾਸਲ ਕਰਦੇ 8 ਗੁੰਮ ਅਤੇ ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੋਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਗੁੰਮਸ਼ੁਦਾ ਮੋਬਾਇਲ ਫੋਨਾਂ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਇਕ ਵਿਸ਼ੇਸ਼ ਪੁਲਸ ਟੀਮ ਗਠਿਤ ਕੀਤੀ ਗਈ। ਇਸ ਟੀਮ ਦੀ ਅਗਵਾਈ ਏ. ਡੀ. ਸੀ. ਪੀ. ਪਰਮਜੀਤ ਸਿੰਘ ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀਆਂ ਵੱਲੋਂ ਕੀਤੀ ਗਈ। ਟੈਕਨੀਕਲ ਸਹਾਇਤਾ ਅਤੇ ਆਧੁਨਿਕ ਸਾਧਨਾਂ ਦੀ ਵਰਤੋਂ ਕਰਕੇ ਵੱਖ–ਵੱਖ ਥਾਵਾਂ ਤੋਂ ਇਹ 8 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ: TV ਸ਼ੋਅ 'ਕੌਣ ਬਣੇਗਾ ਕਰੋੜਪਤੀ 17 ' 'ਚ 50 ਲੱਖ ਰੁਪਏ ਜਿੱਤਿਆ ਜਲੰਧਰ ਦਾ ਨੌਜਵਾਨ, ਅਮਿਤਾਭ ਵੀ ਹੋਏ ਪ੍ਰਭਾਵਿਤ
ਪੁਲਸ ਕਮਿਸ਼ਨਰ ਨੇ ਕਿਹਾ ਕਿ ਬਰਾਮਦ ਕੀਤੇ ਮੋਬਾਇਲ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸੌਂਪ ਦਿੱਤੇ ਗਏ ਹਨ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਲੋਕਾਂ ਦਾ ਪੁਲਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋ ਸਕੇ। ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਦਾ ਮੋਬਾਇਲ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਉਹ ਤੁਰੰਤ ਨਜ਼ਦੀਕੀ ਥਾਣੇ 'ਚ ਸ਼ਿਕਾਇਤ ਦਰਜ ਕਰਵਾਉਣ ਜਾਂ ਫਿਰ ਸਰਕਾਰ ਵੱਲੋਂ ਜਾਰੀ ਕੀਤੇ ਸੀ. ਈ. ਆਈ. ਆਰ. ਪੋਰਟਲ ਰਾਹੀਂ ਰਿਪੋਰਟ ਕਰਵਾਉਣ ਤਾਂ ਜੋ ਮੋਬਾਇਲ ਦੀ ਬਰਾਮਦੀ ਵਿੱਚ ਮਦਦ ਮਿਲ ਸਕੇ।
ਇਹ ਵੀ ਪੜ੍ਹੋ: ਇਹ ਵੀ ਪੜ੍ਹੋ: ਹੁਣ ਪੰਜਾਬ 'ਚ ਪ੍ਰਵਾਸੀਆਂ ਨੂੰ ਤਿਉਹਾਰ ਮਨਾਉਣ ਲਈ ਨਹੀਂ ਦਿੱਤੀ ਜਾਵੇਗੀ ਜਗ੍ਹਾ! 10 ਪੰਚਾਇਤਾਂ ਦੇ ਵੱਡੇ ਫ਼ੈਸਲੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8