ਜਲੰਧਰ ਪੁਲਸ ਨੇ 30 ਗੁੰਮ ਹੋਏ ਮੋਬਾਇਲ ਫੋਨਾਂ ਨੂੰ ਟ੍ਰੇਸ ਕਰਕੇ ਮਾਲਕਾਂ ਨੂੰ ਸੌਂਪੇ

Sunday, Oct 12, 2025 - 04:40 PM (IST)

ਜਲੰਧਰ ਪੁਲਸ ਨੇ 30 ਗੁੰਮ ਹੋਏ ਮੋਬਾਇਲ ਫੋਨਾਂ ਨੂੰ ਟ੍ਰੇਸ ਕਰਕੇ ਮਾਲਕਾਂ ਨੂੰ ਸੌਂਪੇ

ਜਲੰਧਰ (ਪੰਕਜ, ਕੁੰਦਨ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਸੀ. ਈ. ਆਈ. ਆਰ.  ਪੋਰਟਲ ਦੀ ਸਹਾਇਤਾ ਨਾਲ 30 ਗੁੰਮ ਅਤੇ ਖੋਏ ਹੋਏ ਮੋਬਾਇਲ ਫੋਨਾਂ ਨੂੰ ਸਫ਼ਲਤਾਪੂਰਵਕ ਬਰਾਮਦ ਕੀਤਾ। ਇਹ ਕਾਰਵਾਈ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਦੇ ਨਿਰਦੇਸ਼ਨ ਹੇਠ ADCP (Operations) ਵਿਨੀਤ ਅਹਲਾਵਤ ਅਤੇ ACP (Cyber Crime) ਰੂਪਦੀਪ ਕੌਰ ਦੇ ਸਹਿਯੋਗ ਨਾਲ ਕੀਤੀ ਗਈ। ਕਮਿਸ਼ਨਰੇਟ ਪੁਲਸ ਜਲੰਧਰ ਦੇ ਆਈ. ਟੀ. ਸਟਾਫ਼ ਦੇ ਯਤਨਾਂ ਰਾਹੀਂ ਗੁੰਮ ਹੋਏ ਮੋਬਾਇਲਾਂ ਦੇ IMEI ਨੰਬਰਾਂ ਦਾ ਪਤਾ ਲਗਾਉਣ ਲਈ ਉੱਚਤਮ ਡਿਜੀਟਲ ਟ੍ਰੈਕਿੰਗ ਤਕਨੀਕਾਂ ਵਰਤੀਆਂ ਗਈਆਂ। ਪੂਰੀ ਜਾਂਚ ਦੇ ਬਾਅਦ ਵੱਖ-ਵੱਖ ਬ੍ਰਾਂਡਾਂ ਦੇ ਇਹ 30 ਮੋਬਾਇਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਦੇ ਦਿੱਤੇ ਗਏ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ

ਸੀ. ਈ. ਆਈ. ਆਰ. ਪੋਰਟਲ ਭਾਰਤ ਸਰਕਾਰ ਦੇ ਟੈਲੀਕਮ ਯੂਨੀਕੇਸ਼ਨ ਵਿਭਾਗ (DoT) ਦੀ ਇਕ ਪਹੁੰਚ ਹੈ, ਜੋ ਗੁੰਮ ਜਾਂ ਚੋਰੀ ਹੋਏ ਮੋਬਾਇਲ ਫੋਨਾਂ ਨੂੰ ਬਲੌਕ ਕਰਨ, ਉਨ੍ਹਾਂ ਦੇ ਗਲਤ ਵਰਤੋਂ ਨੂੰ ਰੋਕਣ ਅਤੇ IMEI ਆਧਾਰਿਤ ਟ੍ਰੈਕਿੰਗ ਰਾਹੀਂ ਸਾਰੇ ਟੈਲੀਕਾਮ ਨੈੱਟਵਰਕਾਂ ’ਤੇ ਬਰਾਮਦਗੀ ਸੌਖੀ ਬਣਾਉਂਦਾ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੇ ਗੁੰਮ ਜਾਂ ਚੋਰੀ ਹੋਏ ਮੋਬਾਇਲ ਫੋਨਾਂ ਦੀ ਤੁਰੰਤ CEIR ਪੋਰਟਲ (https://ceir.gov.in) ‘ਤੇ ਰਿਪੋਰਟਿੰਗ ਕਰਨ ਤਾਂ ਜੋ ਉਨ੍ਹਾਂ ਦੀ ਸਮੇਂ ਸਿਰ ਮਦਦ ਅਤੇ ਬਰਾਮਦਗੀ ਹੋ ਸਕੇ।

ਇਹ ਵੀ ਪੜ੍ਹੋ: ਲੁਧਿਆਣਾ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News