ਦੁਕਾਨਾਂ ਬਾਹਰ ਸਾਮਾਨ ਲਗਾਉਣ ਵਾਲਿਆਂ ਨੂੰ ਜਲੰਧਰ ਪੁਲਸ ਦੀ ਚਿਤਾਵਨੀ
Friday, Jan 17, 2025 - 04:30 PM (IST)
ਜਲੰਧਰ (ਪੰਕਜ, ਕੁੰਦਨ)- ਟ੍ਰੈਫਿਕ ਪੁਲਸ ਅਤੇ ਨਗਰ ਨਿਗਮ ਵੱਲੋਂ ਬਸਤੀ ਅੱਡਾ ਤੋਂ ਭਗਵਾਨ ਵਾਲਮੀਕਿ ਚੌਂਕ ਤੱਕ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਜਿਸ ਵਿੱਚ ਦੁਕਾਨਾਂ ਦੇ ਬਾਹਰ ਆਪਣਾ ਸਾਮਾਨ ਲਗਾਉਣ ਵਾਲੇ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਜਿਨ੍ਹਾਂ ਦੁਕਾਨਦਾਰਾਂ ਨੇ ਦੁਕਾਨਾਂ ਦੇ ਬਾਹਰ ਆਪਣਾ ਸਾਮਾਨ ਰੱਖਿਆ ਹੈ, ਉਹ ਆਪਣਾ ਸਾਮਾਨ ਅੰਦਰ ਰੱਖਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਵਿਸ਼ੇਸ਼ ਕਾਰਵਾਈ ਵਿੱਚ ਏ. ਡੀ. ਸੀ. ਪੀ. ਟ੍ਰੈਫਿਕ ਮਨਜੀਤ ਸਿੰਘ, ਇੰਸਪੈਕਟਰ ਰਸ਼ਮਿੰਦਰ ਸਿੰਘ ਅਤੇ ਹੋਰ ਨਿਗਮ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ : ਪਿੰਡ 'ਚੋਂ ਲੰਘਣਾ ਹੈ ਤਾਂ ਲਿਆਓ ਜੀ 200 ਦੀ ਪਰਚੀ, ਅੱਗੋਂ ਪੁਲਸ ਨੇ ਪਾ 'ਤੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e