ਜਲੰਧਰ ''ਚ ਵਾਪਰੀ ਘਟਨਾ: ਪ੍ਰਤਾਪ ਬਾਗ ਨੇੜੇ ਸ਼ਰਾਬ ਦੀ ਦੁਕਾਨ ਨੂੰ ਲੱਗੀ ਅੱਗ, ਹੋਈ ਸੜ ਕੇ ਸੁਆਹ
Friday, Jan 02, 2026 - 08:52 AM (IST)
ਜਲੰਧਰ (ਕੁੰਦਨ, ਪੰਕਜ) : ਜਲੰਧਰ ਵਿਚ ਅੱਜ ਸਵੇਰੇ 4 ਵਜੇ ਪ੍ਰਤਾਪ ਬਾਗ ਨੇੜੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਕ ਸ਼ਰਾਬ ਦੀ ਦੁਕਾਨ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਦੁਕਾਨ ਨੂੰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਰਾਬ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ, ਜਿਨ੍ਹਾਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਦੂਜੇ ਪਾਸੇ ਪੁਲਸ ਵਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਕਿਵੇਂ ਲੱਗੀ।
ਇਹ ਵੀ ਪੜ੍ਹੋ : ਸਾਲ 2026 'ਚ ਖ਼ੂਬ ਵੱਜਣਗੀਆਂ ਵਿਆਹ ਦੀਆਂ ਸ਼ਹਿਨਾਈਆਂ, ਨੋਟ ਕਰ ਲਓ ਸ਼ੁੱਭ ਮਹੂਰਤ ਅਤੇ ਤਾਰੀਖ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
